ਬੱਗਾ ਅਗਵਾ ਮਾਮਲੇ ’ਚ ਦਿੱਲੀ ਹਾਈਕੋਟਰ ਪਹੁੰਚੀ ਪੰਜਾਬ ਪੁਲਿਸ

Delhi high court

ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਬੱਗਾ ਨੂੰ ਜਵਾਬ ਤਲਬ ਕਰਨ ਲਈ ਕਿਹਾ

  • ਪੰਜਾਬ ਪੁਲਿਸ ਨੇ ਕਿਹਾ, ਅਗਵਾ ਦਾ ਕੇਸ ਬਿਲਕੁਲ ਗਲਤ, ਦਿੱਲੀ ਪੁਲਿਸ ਨੂੰ ਦਿੱਤੀ ਸੀ ਸੂਚਨਾ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਜਪਾ ਆਗੂ ਤਜਿੰਦਰ ਬੱਗਾ ਦੇ ਅਗਵਾ ਕੇਸ ’ਚ ਫਸੀ ਪੰਜਾਬ ਪੁਲਿਸ ਦਿੱਲੀ ਹਾਈਕੋਰਟ (Delhi High Court) ਪਹੁੰਚੀ। ਕੋਰਟ ’ਚ ਪੰਜਾਬ ਪੁਲਿਸ ਨੇ ਅਗਵਾ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। (Delhi High Court) ਕੋਰਟ ’ਚ ਇਹ ਪਟੀਸ਼ਨ ਮੁਹਾਲੀ ਜ਼ਿਲ੍ਹੇ ਦੇ ਐਸ. ਪੀ. ਮਨਪ੍ਰੀਤ ਸਿੰਘ ਨੇ ਇਹ ਪਟੀਸ਼ਨ ਦਾਖਲ ਕੀਤੀ ਹੈ। ਇਸ ’ਚ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ’ਤੇ ਅਗਵਾ ਕਰਨ ਦਾ ਕੇਸ ਗਲਤ ਹੈ ਇਸ ਨੂੰ ਤੁਰੰਤ ਰੱਦ ਕਰਨ ਦੇਣਾ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬੱਗਾ ’ਤੇ ਕੇਸ ਦਰਜ ਕਰਨ ਤੋਂ ਬਾਅਦ ਹੀ ਪੰਜਾਬ ਪੁਲਿਸ ਕਾਨੂੰਨੀ ਤੌਰ ’ਤੇ ਉਸਨੂੰ ਗ੍ਰਿਫ਼ਤਾਰ ਕਰਨ ਗਈ ਸੀ। ਜਿਸ ਸਬੰਧੀ ਦਿੱਲੀ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਇਸ ਮਾਮਲੇ ’ਚ ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਤਜਿੰਦਰ ਬੱਗਾ ਨੂੰ ਨੋਟਿਸ ਜਾਰ ਕੇ ਜਵਾਬ ਤਲਬ ਕਰਨ ਲਈ ਕਿਹਾ ਹੈ। ਦਿੱਲੀ ਹਾਈਕੋਰਟ ਨੇ ਜਵਾਬ ਦਾਖਲ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 26 ਜੁਲਾਈ ਤਾਰੀਕ ਤੈਅ ਕੀਤੀ ਹੈ।

ਜਿਕਰਯੋਗ ਹੀ ਕਿ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ’ਚ ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਰਹੀ ਸੀ। ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਬੱਗਾ ਦੇ ਘਰਦਿਆਂ ਨੇ ਅਗਵਾ ਦਾ ਕੇਸ ਦਰਜ ਕਰਵਾ ਦਿੱਤਾ ਸੀ। ਪੰਜਾਬ ਪੁਲਿਸ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਸ਼ਹਿਰ ’ਚ ਹਰਿਆਣਾ ਪੁਲਿਸ ਨੇ ਰੋਕ ਲਿਆ ਸੀ। ਉੱਥੋਂ ਦਿੱਲੀ ਪੁਲਿਸ ਬੱਗਾ ਨੂੰ ਵਾਪਸ ਦਿੱਲੀ ਲੈ ਗਈ ਸੀ। ਦਿੱਲੀ ਪੁਲਿਸ ਦਾ ਕਹਿਣ ਸੀ ਕਿ ਪੰਜਾਬ ਪੁਲਿਸ ਨੇ ਸਾਨੂੰ ਬੱਗਾ ਦੀ ਗ੍ਰਿਫ਼ਤਾਰੀ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਕਰ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ