ਕੁਮਾਰ ਵਿਸ਼ਵਾਸ ਦੇ ਘਰ ਪੁੱਜੀ ਪੰਜਾਬ ਪੁਲਿਸ, ਕੇਜਰੀਵਾਲ ’ਤੇ ਖਾਲਿਸਤਾਨੀ ਹਮਾਇਤੀ ਹੋਣ ਦੇ ਲਾਏ ਸਨ ਦੋਸ਼

kumar visvas, Punjab Police

ਕੁਮਾਰ ਵਿਸ਼ਵਾਸ ਨੂੰ 26 ਅਪਰੈਲ ਨੂੂੰ ਰੋਪੜ ਥਾਣੇ ’ਚ ਪੇਸ਼ ਹੋਣਾ ਪਵੇਗਾ (Punjab Police)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਅੱਜ ਪੰਜਾਬ ਪੁਲਿਸ (Punjab Police) ਪਹੁੰਚੀ। ਕੁਮਾਰ ਵਿਸ਼ਵਾਸ ਨੇ ਖੁਦ ਉਨ੍ਹਾਂ ਦੇ ਘਰ ਗਾਜਿਆਬਾਦ ਪਹੁੰਚੀ ਪੁਲਿਸ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਉਨ੍ਹਾਂ ਖਿਲਾਫ ਪੰਜਾਬ ਪੁਲਿਸ ਨੇ ਥਾਣਾ ਸਦਰ ਰੋਪੜ ’ਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਨੋਟਿਸ ਤਾਮੀਲ ਕਰਨ ਪਹੁੰਚੀ ਤੇ ਉਨ੍ਹਾਂ ਨੂੰ 26 ਅਪਰੈਲ ਨੂੂੰ ਰੋਪੜ ਥਾਣੇ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜਾਣਕਾਰੀ ਸਾਂਝੀ ਕਰਦਿਆਂ ਵਿਸ਼ਵਾਸ ਨੇ ਟਵੀਟ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ-ਸਵੇਰੇ ਪੰਜਾਬ ਪੁਲਿਸ ਵੱਲੋਂ ਮੇਰੇ ਘਰ ਪਹੁੰਚੀ। ਇੱਕ ਸਮੇਂ ਮੇਲੇ ਵੱਲੋਂ ਹੀ ਪਾਰਟੀ ’ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਦੱਸ ਰਿਹਾ ਹਾਂ ਕਿ ਤੁਸੀਂ ਦਿੱਲੀ ’ਚ ਬੈਠੇ ਜਿਸ ਆਦਮੀ ਨੂੰ, ਪੰਜਾਬ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰੱਖੇ।

ਪੁਲਿਸ ਨੇ ਵਿਸ਼ਵਾਸ ਨੂੰ ਕਿਹਾ ਕਿ ਉਸਨੇ ਕੇਜਰੀਵਾਲ ‘ਤੇ ਖਾਲਿਸਤਾਨ ਸਮਰਥਕ ਹੋਣ ਦਾ ਇਲਜ਼ਾਮ ਲਗਾਇਆ ਹੈ, ਜਿਸ ਦੇ ਸਬੰਧ ਵਿੱਚ ਪੰਜਾਬ ਪੁਲਿਸ ਨੂੰ ਸਬੂਤ ਦੇ ਕੇ ਜਾਂਚ ਵਿੱਚ ਸਹਿਯੋਗ ਕਰਨ। ਜਿਕਰਯੋਗ ਹੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਗੰਭੀਰ ਦੋਸ਼ ਲਾਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ