ਪਾਕਿ ਬੈਠਾ ਰਿੰਦਾ ਭੇਜ ਰਿਹਾ ਹਥਿਆਰ, ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਸਿਫ਼ਾਰਿਸ਼

ਮੂਸੇਵਾਲਾ ਦੇ ਕਤਲ ਪਹਿਲਾਂ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ (ਸੀ.ਬੀ.ਆਈ.) ਨੂੰ ਭੇਜੀ ਸੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਵੱਲੋਂ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਵਾਸੀ ਪਿੰਡ ਰੱਤੋਕੇ, ਤਰਨਤਾਰਨ ਵਿਰੁੱਧ ਵੀ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਮੰਗ ਕੀਤੀ ਹੈ, ਜੋ ਹਾਲ ਹੀ ਵਿੱਚ ਪੰਜਾਬ ਵਿੱਚ ਕਈ ਅੱਤਵਾਦੀ ਮਾਡਿਊਲ ਤਿਆਰ ਕਰਨ ਅਤੇ ਚਲਾਉਣ ਲਈ ਜ਼ਿੰਮੇਵਾਰ ਹੈ, ਹੁਣ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਪਾਕਿ ਆਈਐਸਆਈ ਦੀ ਹਮਾਇਤ ਪ੍ਰਾਪਤ, ਰਿੰਦਾ ਭਾਰਤ ਵਿੱਚ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਵਿੱਚ ਵੀ ਜ਼ਿੰਮੇਵਾਰ ਰਿਹਾ ਹੈ।

ਪੰਜਾਬ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਕਰਨਾਲ ਵਿੱਚ ਗਿ੍ਰਫਤਾਰ ਕੀਤੇ ਗਏ ਚਾਰ ਅੱਤਵਾਦੀਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ/ਗੋਲਾ ਬਾਰੂਦ ਅਤੇ ਆਈ.ਈ.ਡੀਜ਼ ਬਰਾਮਦ ਕੀਤੇ ਗਏ ਹਨ, ਜੋ ਕਿ ਰਿੰਦਾ ਨਾਲ ਸਬੰਧਤ ਸਨ। ਹਾਲ ਹੀ ਵਿੱਚ, ਉਹ ਆਪਣੇ ਸੰਚਾਲਕਾਂ ਰਾਹੀਂ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਹਮਲੇ, ਨਵੰਬਰ, 2021 ਵਿੱਚ ਸੀਆਈਏ ਦਫਤਰ, ਐਸਬੀਐਸ ਨਗਰ ’ਤੇ ਗ੍ਰਨੇਡ ਹਮਲੇ, ਅਨੰਦਪੁਰ ਸਾਹਿਬ, ਰੂਪਨਗਰ ਵਿੱਚ ਪੁਲਿਸ ਚੌਕੀ ਕਾਹਲਵਾਂ ’ਤੇ ਆਈਈਡੀ ਹਮਲੇ ਲਈ ਜ਼ਿੰਮੇਵਾਰ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਰਿੰਦਾ ਨੇ ਇਨ੍ਹਾਂ ਵਾਰਦਾਤਾਂ ਨੂੰ ਦਿੱਤਾ ਅੰਜਾਮ

ਹਰਵਿੰਦਰ ਰਿੰਦਾ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਉਹ ਨਵਾਂਸ਼ਹਿਰ, ਆਨੰਦਪੁਰ ਸਾਹਿਬ ਦੇ ਸੀਆਈਏ ਦਫ਼ਤਰ ਅਤੇ ਪੁਲਿਸ ਚੌਕੀ ਕਾਹਲਵਾਂ ਵਿੱਚ ਆਈਈਡੀ ਹਮਲੇ ਕਰ ਚੁੱਕਾ ਹੈ।¿;

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ