Chinese Door: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਚਾਈਨੀਜ਼ ਡੋਰ ਸਬੰਧੀ ਦੁਕਾਨਾਂ ਦੀ ਕੀਤੀ ਚੈਕਿੰਗ

Chinese Door
ਫ਼ਤਹਿਗੜ੍ਹ ਸਾਹਿਬ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਚਾਈਨੀਜ਼ ਡੋਰ ਸਬੰਧੀ ਸਰਹਿੰਦ ਮੰਡੀ ਵਿਖੇ ਦੁਕਾਨਾਂ ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਜਾਗਰੂਕ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਚਾਈਨੀਜ਼ ਡੋਰ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ | Chinese Door

Chinese Door: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸਡੀਓ ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਚਾਈਨੀਜ਼ ਡੋਰ ’ਤੇ ਪਾਬੰਦੀ ਸਬੰਧੀ ਜਾਂਚ ਕਰਨ ਲਈ ਬੋਰਡ ਦੀ ਟੀਮ ਵੱਲੋਂ ਐੱਸਡੀਓ ਸਨਅਤਪ੍ਰੀਤ ਸਿੰਘ ਤੇ ਜੇਈ ਗੁਰਪਿੰਦਰ ਸਿੰਘ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਿਤੋਂ ਵੀ ਚਾਈਨੀਜ਼ ਡੋਰ ਨਹੀਂ ਮਿਲੀ। ਇਸ ਮੌਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਇਸ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

ਇਹ ਵੀ ਪੜ੍ਹੋ: Patiala Mayor: ਟਕਸਾਲੀ ਆਗੂ ਕੁੰਦਨ ਗੋਗੀਆ ਦੇ ਸਿਰ ਸਜਿਆ ਪਟਿਆਲਾ ਦੇ ਮੇਅਰ ਦਾ ਤਾਜ

ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਾਈਨਾਂ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਪਲਾਸਟਿਕ ਦੀ ਬਣੀ ਡੋਰ ਜਿਥੇ ਮਨੁੱਖਾਂ ਲਈ ਘਾਤਕ ਹੈ, ਉਥੇ ਇਸ ਵਿੱਚ ਫਸ ਕੇ ਪੰਛੀ ਵੀ ਨੁਕਸਾਨੇ ਜਾਂਦੇ ਹਨ। ਐੱਸਡੀਓ ਸਨਅਤਪ੍ਰੀਤ ਸਿੰਘ ਨੇ ਦੱਸਿਆ ਕਿ ਪਲਾਸਟਿਕ ਨਾਲ ਬਣੀ ਡੋਰ ਦੀ ਵਿਕਰੀ ਗੈਰ ਕਾਨੂੰਨੀ ਹੈ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।

ਇਸ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਨੂੰ ਕੈਦ ਵੀ ਹੋ ਸਕਦੀ ਹੈ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਬੋਰਡ ਦੀ ਟੀਮ ਵੱਲੋਂ ਪਤੰਗ ਤੇ ਡੋਰ ਵੇਚਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਇਸ ਡੋਰ ਦੀ ਵਿਕਰੀ ’ਤੇ ਲਗਾਈ ਗਈ ਰੋਕ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਤੇ ਸਰਕਾਰ ਵੱਲੋਂ ਜਾਰੀ ਕੀਤੇ ਕਾਨੂੰਨਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਦੱਸਿਆ ਗਿਆ। ਚੈਕਿੰਗ ਟੀਮ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਕਿਹਾ ਕਿ ਚਾਈਨਾ ਡੋਰ ’ਤੇ ਲਗਾਈ ਪਾਬੰਦੀ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ।

LEAVE A REPLY

Please enter your comment!
Please enter your name here