ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਪੰਜਾਬ ਦਾ ਧੂੰਆਂ : ਅਮਰਿੰਦਰ ਸਿੰਘ

Minister, Decision , Policy, Rejected

ਸੱਚ ਕਹੂੰ ਨਿਊਜ਼/ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ?’ਚ ਪ੍ਰਦੂਸ਼ਣ ਦਾ ਕਾਰਨ ਦਿੱਲੀ ਨਾਲ ਹੀ ਜੁੜਿਆ ਹੋਇਆ ਹੈ ਇਸ ਲਈ ਪੰਜਾਬ ਨੂੰ  ਦੋਸ਼ੀ ਠਹਿਰਾਉਣਾ ਬੇਬੁਨਿਆਦ ਹੈ। ਇਸ ਗੱਲ ਦਾ ਦਾਅਵਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਤੇ ਦਿਨ ਆਪਣੇ ਦਿੱਲੀ ਵਿਖੇ ਐਚਟੀ ਸੁਮਿਟ ਦੌਰਾਨ ਸੰਬਧੋਨ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਮੈਂ ਅੱਜ ਚੰਡੀਗੜ੍ਹ ਤੋਂ ਦਿੱਲੀ ਇਸ ਕਰਕੇ ਹੈਲੀਕਾਪਟਰ ਰਾਹੀਂ ਨਹੀਂ ਆ ਸਕਿਆ ਕਿਉਂਕਿ ਦਿੱਲੀ ‘ਚ ਧੂੰਆਂ ਸੀ Amarinder Singh

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ‘ਚ ਮੌਸਮ ਸਾਫ ਤੇ ਚਮਕਦੀ ਧੁੱਪ ਚੜ੍ਹੀ ਹੋਈ ਸੀ ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਪੱਸ਼ਟ ਹੈ ਕਿ ਪੰਜਾਬ ‘ਚ ਪਰਾਲੀ ਸਾੜਨ ਨਾਲ ਦਿੱਲੀ ਦੇ ਵਾਤਾਵਾਰਨ ‘ਤੇ ਕੋਈ ਅਸਰ ਨਹੀਂ ਪੈਂਦਾ ਦਿੱਲੀ ‘ਚ ਪ੍ਰਦੂਸ਼ਣ ਦੀ ਵਜ੍ਹਾ ਇਸੇ ਮਹਾਂਨਗਰ ਨਾਲ ਜੁੜੀ ਹੋਈ ਹੈ ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਰਕਾਰ ਸਖ਼ਤੀ ਕਰ ਰਹੀ ਹੈ।

ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ :  ਮੁੱਖ ਮੰਤਰੀ

 ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਦੋਸ਼ੀ ਠਹਿਰਾ ਰਹੇ ਹਨ ਪਰ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਅਸੀਂ ਪਰਾਲੀ ਦੇ ਮਸਲੇ ਦਾ ਹੱਲ ਲੱਭਣ ਲਈ ਪੂਰਾ ਯਤਨ ਕਰ ਰਹੇ ਹਾਂ ਪਰ ਹੱਲ ਲੱਭਣ ਤੱਕ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾਣਾ ਬਹੁਤ ਹੀ ਹੈਰਾਨੀਜਨਕ ਤੇ ਮੁਸ਼ਕਲ ਭਰਿਆ ਹੈ। ਜ਼ਿਕਰਯੋਗ ਹੈ?ਕਿ ਕੌਮੀ ਹਰਿਆਵਲ ਨਿਗਰਾਨੀ ਅਦਾਰੇ ਵੱਲੋਂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਸਨ ਇਸੇ ਤਰ੍ਹਾਂ ਸੁਪਰੀਮ ਕੋਰਟ ਨੇ ਉਨ੍ਹਾਂ ਸੂਬਿਆਂ ਨੂੰ ਬੁਰੀ ਤਰ੍ਹਾਂ ਤਾੜਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।