Punjab Roadways News: ਪੀਆਰਟੀਸੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ, ਮੁੜ ਹੋਣ ਜਾ ਰਿਹੈ ਇਹ ਕੰਮ, ਪੜ੍ਹੋ ਤੇ ਜਾਣੋ

Punjab Roadways News
Punjab Roadways News: ਪੀਆਰਟੀਸੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ, ਮੁੜ ਹੋਣ ਜਾ ਰਿਹੈ ਇਹ ਕੰਮ, ਪੜ੍ਹੋ ਤੇ ਜਾਣੋ

Punjab Roadways News: 3 ਦਿਨਾਂ ਲਈ ਰਹੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਆਮ ਜਨਤਾ ਹੋਵੇਗਾ ਪਰੇਸ਼ਾਨ

  • ਯੂਨੀਅਨ ਵੱਲੋਂ 1 ਮਹੀਨੇ ਦੌਰਾਨ 4 ਵਾਰ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦਾ ਐਲਾਨ | Punjab Roadways News

Punjab Roadways News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ ਇੱਕ ਵਾਰ ਫਿਰ ਪੰਜਾਬ ਸਰਕਾਰ ਤੋਂ ਨਰਾਜ਼ ਹੋ ਗਏ ਹਨ। ਇਨ੍ਹਾਂ ਵੱਲੋਂ ਇਸੇ ਹਫ਼ਤੇ ਤੋਂ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਲਗਾਤਾਰ ਇੱਕ ਮਹੀਨੇ ਤੱਕ ਪ੍ਰਦਰਸ਼ਨ ਕਰਨ ਤੱਕ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਪੂਰੇ ਮਹੀਨੇ ਵਿੱਚ 4 ਵਾਰ ਹੀ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਬਕਾਇਦਾ ਤਾਰੀਖ਼ਾਂ ਦਾ ਕਲੰਡਰ ਤੱਕ ਜਾਰੀ ਕਰ ਦਿੱਤਾ ਗਿਆ ਹੈ।

ਪੀਆਰਟੀਸੀ ਅਤੇ ਪੰਜਾਬ ਰੋਡਵੇਜ ਦੇ ਕੱਚੇ ਮੁਲਾਜ਼ਮ ਯੂਨੀਅਨ ਵਲੋਂ 13 ਮਾਰਚ ਨੂੰ ਪੰਜਾਬ ਭਰ ਦੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਸਾੜੇ ਜਾਣਗੇ ਤਾਂ 7 ਅਪਰੈਲ ਤੋਂ 9 ਅਪਰੈਲ ਤੱਕ ਲਗਾਤਾਰ ਤਿੰਨ ਦਿਨਾਂ ਤੱਕ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਇਸ ਚੱਕਾ ਜਾਮ ਦੌਰਾਨ ਆਮ ਲੋਕਾਂ ਨੂੰ ਵੀ ਕਾਫ਼ੀ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Punjab Roadways News

ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਅਗਲੇ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਪੰਜਾਬ ਵਿੱਚ ਹਰ ਹਾਲਤ ਵਿੱਚ ਤਿੰਨ ਦਿਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਇਸ ਲਈ ਵੀ ਪੰਜਾਬ ਸਰਕਾਰ ਖ਼ੁਦ ਹੀ ਜਿੰਮੇਵਾਰ ਹੋਵੇਗੀ।

Read Also : Jalander Highway Punjab: ਤੜਕਸਾਰ ਹਾਈਵੇਅ ’ਤੇ ਪੈ ਗਿਆ ਚੀਕ-ਚਿਹਾੜਾ, ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ

ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ 1 ਜੁਲਾਈ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟ ਵਿਭਾਗ ਦੇ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ 1 ਮਹੀਨੇ ਵਿੱਚ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ 7-8 ਮਹੀਨੇ ਬੀਤ ਚੁੱਕੇ ਹਨ ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਵੀ ਆਦੇਸ਼ ਜਾਂ ਫਿਰ ਫੈਸਲਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਹੀ ਉਨ੍ਹਾਂ ਨੂੰ ਮਜ਼ਬੂਰਨ ਮੁੜ ਤੋਂ ਆਪਣੇ ਅੰਦੋਲਨ ਨੂੰ ਸ਼ੁਰੂ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਇੱਕ ਕਮੇਟੀ ਵੀ ਬਣਾਈ ਗਈ ਸੀ ਪਰ ਉਹ ਕਮੇਟੀ ਹੁਣ ਤੱਕ ਆਪਣੀ ਚਾਹ ਨਾਸ਼ਤੇ ਤੱਕ ਦੀ ਮੀਟਿੰਗਾਂ ਤੱਕ ਹੀ ਸੀਮਤ ਰਹਿ ਗਈ ਹੈ।

Punjab Roadways News

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਝੂਠ ਬੋਲਦੇ ਹੋਏ ਉਨ੍ਹਾਂ ਵੱਲੋਂ ਰੱਖੇ ਗਏ ਪ੍ਰਦਰਸ਼ਨ ਨੂੰ ਟਾਲ ਦਿੱਤਾ ਜਾਂਦਾ ਰਿਹਾ ਹੈ। ਬੀਤੇ ਮਹੀਨੇ ਵੀ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਵੀ ਉਨ੍ਹਾਂ ਦੀ ਮੀਟਿੰਗ ਹੋਈ ਸੀ ਅਤੇ ਜਲਦ ਹੀ ਵੱਖਰੀ ਟਰਾਂਸਪੋਰਟ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਤੱਕ ਉਸ ਮਾਮਲੇ ਵਿੱਚ ਵੀ ਕੁਝ ਨਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਇਸੇ ਹਫ਼ਤੇ ਤੋਂ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਇਨ੍ਹਾਂ ਪ੍ਰਦਰਸ਼ਨ ਵਿੱਚ 13 ਮਾਰਚ ਨੂੰ ਪੰਜਾਬ ਭਰ ਦੇ ਬੱਸ ਡਿਪੂ ਵਿੱਚ ਗੇਟ ਰੈਲੀਆਂ ਕੀਤੀ ਜਾਣਗੀਆਂ ਤਾਂ 19 ਮਾਰਚ ਨੂੰ ਪਟਿਆਲਾ ਪੀਆਰਟੀਸੀ ਦੇ ਮੁੱਖ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 26 ਮਾਰਚ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ। ਇਸ ਤੋਂ ਬਾਅਦ 3 ਅਪਰੈਲ ਨੂੰ ਪੰਜਾਬ ਭਰ ਦੇ ਬੱਸ ਸਟੈਂਡ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ 7,8 ਅਤੇ 9 ਅਪਰੈਲ ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

LEAVE A REPLY

Please enter your comment!
Please enter your name here