ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਯੂਨੀਅਨ ਵੱਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ 

Roadway Bus
File Photo of Roadway Bus.

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਯੂਨੀਅਨ ਵੱਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ 

ਬਠਿੰਡਾ (ਸੱਚ ਕਹੂੰ ਨਿਊਜ਼)। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਅਤੇ ਆਪਣੀਆਂ ਹੱਕਾਂ ਮੰਗੀ ਲਈ ਪੰਜਾਬ, ਰੋਡਵੇਜ਼, ਪਨਬੱਸ ਤੇ ਪੀ.ਆਰ. ਟੀ. ਸੀ. ਕੱਚੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਅੱਜ ਹੜਤਾਲ ਕੀਤੀ ਜਿਸ ਦੌਰਾਨ ਸਰਕਾਰੀ ਖੇਤਰ ਦੀਆਂ ਬੱਸਾਂ ਬੱਸ ਅੱਡੇ ’ਚ ਖੜੀਆਂ ਰਹੀਆਂ ਕੱਚੇ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਮਕਸਦ ਕਿਸੇ ਨੂੰ ਤੰਗ ਪ੍ਰੇਸ਼ਾਨ ਨਹੀਂ ਕਰਨਾ ਹੈ ਪਰ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਾਅਦਾ ਖਿਲਾਫ਼ੀਆਂ ਕਾਰਨ ਹੜਤਾਲ ਕਰਨੀ ਪਈ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ ਬੇਰੁਜਗਾਰਾਂ ਨੂੰ ਨੌਕਰੀਆਂ ਦੇਣ, ਬਰਾਬਰ ਕੰਮ- ਬਰਾਬਰ ਤਨਖਾਹ ਦੇ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਆਦਿ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਵਾਰ ਵਾਰ ਮੀਟਿੰਗਾਂ ਕਰਕੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਇ ਉਨ੍ਹਾਂ ਨੂੰ ਖੱਜ਼ਲ-ਖੁਆਰ ਕਰ ਰਹੀ ਹੈ।

ਇਸੇ ਲੜੀ ਤਹਿਤ ਹੀ 7 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵੱਡੇ ਇਕੱਠ ਦੇ ਰੂਪ ’ਚ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਸੰਘਰਸ਼ ਨੂੰ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੀਆਂ ਨੇ ਹਮਾਇਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਪਨਬੱਸ ਅਤੇ ਪੀ ਆਰ ਟੀ ਸੀ ਕੱਚੇ ਮੁਲਾਜਮਾਂ ਨੂੰ ਪੱਕਾ ਕਰਕੇ ਇੰਨ੍ਹਾਂ ਦੀ ਬਾਕੀ ਮੰਗਾਂ ਨਹੀ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ