ਕਈ ਦਿਨ ਚੱਲੇਗੀ ਹੜਤਾਲ | Punjab Roadways Strike
- ਫਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ, ਇਸ ਦਿਨ ਚੱਲਣਗੀਆਂ ਹੁਣ ਬੱਸਾਂ
- ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ, ਲੋਕ ਹੋ ਰਹੇ ਖੱਜਲ-ਖੁਆਰ
ਬਠਿੰਡਾ (ਸੁਖਜੀਤ ਮਾਨ)। Punjab Roadways Strike: ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੀਆਰਟੀਸੀ/ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਨ੍ਹਾਂ ਹੜਤਾਲੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਐਲਾਨ 6 ਤੋਂ 8 ਜਨਵਰੀ 3 ਦਿਨ ਦੀ ਹੜਤਾਲ ਦਾ ਹੈ ਪਰ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਉਹ ਇਸ ਹੜਤਾਲ ਨੂੰ ਅੱਗੇ ਵਧਾਉਣ ਲਈ ਮਜ਼ਬੂਰ ਹੋਣਗੇ। ਪੀਆਰਟੀਸੀ/ਪਨਬਸ ਯੂਨੀਅਨ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਹਰ ਵਾਰ ਮੀਟਿੰਗਾਂ ’ਚ ਲਾਰੇ ਲਾ ਕੇ ਮੋੜ ਦਿੱਤਾ ਜਾਂਦਾ ਹੈ, ਜਿਸ ਤੋਂ ਅੱਕ ਕੇ ਹੀ ਉਹਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਬਠਿੰਡਾ ਡਿੱਪੂ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਅੱਡੇ ’ਚ ਬਕਾਇਦਾ ਟੈਂਟ ਲਾ ਕੇ ਧਰਨਾ ਲਾਇਆ ਹੋਇਆ ਹੈ।
ਇਹ ਖਬਰ ਵੀ ਪੜ੍ਹੋ : Smog Alert: 20 ਸੂਬੇ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਸੰਘਣੀ ਧੁੰਦ ਦੀ ਲਪੇਟ ’ਚ, ਠੰਢ ਕਾਰਨ 15 ਮੌਤਾਂ, 12 ਉਡਾਣਾਂ ਰੱਦ
ਜਿੱਥੇ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਪੀਆਰਟੀਸੀ ਪਨਬਸ ਯੂਨੀਅਨ ਬਠਿੰਡਾ ਡਿੱਪੂ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਨਵੀਆਂ ਬੱਸਾਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਬਰਾਬਰ ਕੰਮ ਬਰਾਬਰ ਤਨਖਾਹ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੜਤਾਲ ਨੂੰ ਵਧਾਇਆ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਹਰਤਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਫੌਰੀ ਧਿਆਨ ਦੇਵੇ ਨਹੀਂ ਉਹਨਾਂ ਨੂੰ ਹੜਤਾਲ ਵਧਾਉਣ ਲਈ ਮਜ਼ਬੂਰ ਹੋਣਾ ਪਵੇਗਾ। Punjab Roadways Strike