ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜਿਆਂ ’ਚ ਛਾਈਆਂ ਕੁੜੀਆਂ

pseb

 ਲੁਧਿਆਣਾ ਦੀ ਅਰਸ਼ਦੀਪ ਟਾਪਰ, ਮਾਨਸਾ ਦੀ ਅਰਸ਼ਪ੍ਰੀਤ ਦੂਜੇ ਅਤੇ ਫਰੀਦਕੋਟ ਦੀ ਕੁਲਵਿੰਦਰ ਕੌਰ ਤੀਜੇ ਸਥਾਨ ’ਤੇ

(ਸੱਚ ਕਹੂੰ ਨਿਊਜ਼) ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗਲਵਾਰ ਦੁਪਹਿਰ 3.30 ਵਜੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਇੱਕ ਵਾਰ ਫਿਰ ਕੁੜੀਆਂ ਨੇ ਬਾਜੀ ਮਾਰੀ ਹੈ। ਇੱਕ ਵਾਰ ਫਿਰ ਪੰਜਾਬ ਵਿੱਚੋਂ ਸਿਰਫ਼ ਕੁੜੀਆਂ ਹੀ ਪਹਿਲੇ ਤਿੰਨ ਸਥਾਨਾਂ ’ਤੇ ਰਹੀਆਂ ਹਨ। ਇਹ ਸਾਰੀਆਂ ਲੜਕੀਆਂ ਸਰਕਾਰੀ ਸਕੂਲਾਂ ਦੀਆਂ ਹਨ। ਤਿੰਨਾਂ ਨੇ 500 ਵਿੱਚੋਂ 497 ਅੰਕ ਪ੍ਰਾਪਤ ਕੀਤੇ ਹਨ।

arsddep

ਤੇਜਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾ ਪੁਰੀ, ਲੁਧਿਆਣਾ ਦੀ ਹਿਊਮੈਨਟੀਜ਼ ਸਟਰੀਮ ਦੀ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੀ ਅਰਸ਼ਦੀਪ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਫਰੀਦਕੋਟ ਦੀ ਕੁਲਵਿੰਦਰ ਕੌਰ ਤੀਜੇ ਸਥਾਨ ’ਤੇ ਰਹੀ।

ਜਿਕਰਯਗੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਇਸ ਸਾਲ 3,01,700 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,92,530 ਵਿਦਿਆਰਥੀ ਪਾਸ ਹੋਏ ਹਨ। ਕੁੱਲ ਪਾਸ ਪ੍ਰਤੀਸ਼ਤਤਾ 96.96 ਪ੍ਰਤੀਸ਼ਤ ਹੈ ਜਦੋਂ ਕਿ ਲੜਕੀਆਂ ਦੀ ਸਮੁੱਚੀ ਪਾਸ ਫੀਸਦੀ 97.78 ਰਹੀ। ਲੜਕਿਆਂ ਦੀ ਗੱਲ ਕਰੀਏ ਤਾਂ ਪਾਸ ਫੀਸਦੀ 96.27 ਹੈ। ਇਸ ਸਾਲ ਕੁੱਲ 302 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਥਾਂ ਬਣਾਈ ਹੈ। ਇਸ ਸਾਲ 10 ਟਰਾਂਸਜੈਂਡਰ ਵੀ 12ਵੀਂ ਜਮਾਤ ਦੀ ਪ੍ਰੀਖਿਆ ਲਈ ਬੈਠੇ ਸਨ, ਜਿਨ੍ਹਾਂ ਵਿੱਚੋਂ 9 ਨੇ ਇਹ ਪ੍ਰੀਖਿਆ ਪਾਸ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ