ਪੰਜਾਬ ਸਕੂਲ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਛੇਤੀ ਹੋਵੇਗੀ ਵੈਬਸਾਈਟ ਉਤੇ ਉਪਲੱਬਧ
ਮੋਹਾਲੀ, (ਕੁਲਵੰਤ ਕੋਟਲੀ) ਕੋਰੋਨਾ ਕਰਕੇ ਬੰਦ ਪਏ ਸਕੂਲਾਂ ਦੇ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਪ੍ਰਭਾਵਿਤ ਹੋ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਕਰਕੇ ਅਜੇ ਤੱਕ ਸਿਲੇਬਸ ਪੂਰਾ ਨਹੀਂ ਕਰ ਸਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਸਿਲੇਬਸ ਵਿੱਚ ਕਟੌਤੀ ਕੀਤੀ ਗਈ ਹੈ ਚਾਲੂ ਵਿੱਦਿਅਕ ਸੈਸ਼ਨ ਦੇ ਕਈ ਮਹੀਨੇ ਬੀਤ ਜਾਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੱਟ ਕੀਤਾ ਗਿਆ ਸਿਲੇਬਸ ਤਿਆਰ ਕਰ ਲਿਆ ਗਿਆ ਹੈ
ਅੱਜ ਇੱਥੇ ਪਹੁੰਚੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਜਦੋਂ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਘੱਟ ਕੀਤਾ ਗਿਆ ਸਿਲੇਬਸ ਤਿਆਰ ਕਰ ਲਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਇੱਕ ਦੋ ਦਿਨ ਵਿੱਚ ਘੱਟ ਕੀਤਾ ਗਿਆ ਸਿਲੇਬਸ ਸਕੂਲ ਦੀ ਵੈਬਸਾਈਟ ਉਤੇ ਪਾ ਦਿੱਤਾ ਜਾਵੇਗਾ
ਜ਼ਿਕਰਯੋਗ ਹੈ ਕਿ ਕੋਰੋਨਾ ਕਰਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਇਸ ਦੇ ਬਾਵਜੂਦ ਸਿਲੇਬਸ ਕਰਾਉਣ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਚਾਲੂ ਸੈਸ਼ਨ ਵਿੱਚ ਵਿਦਿਆਰਥੀਆਂ ਦੇ ਕਿਸੇ ਨੁਕਸਾਨ ਹੋਣ ਤੋਂ ਰੋਕਣ ਲਈ ਹੁਣ ਸਿਲੇਬਸ ਘੱਟ ਕੀਤਾ ਗਿਆ ਹੈ
ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲਾਂ ਵੀ ਸਿਲੇਬਸ ਘੱਟ ਕਰ ਦਿੱਤਾ ਸੀ, ਪ੍ਰੰਤੂ ਸਿੱਖਿਆ ਵਿਭਾਗ ਦੇ ਦਖਲ ਦੇਣ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ ਇਸ ਸਬੰਧੀ ਸਿੱਖਿਆ ਵਿਭਾਗ ਨੇ ਇੱਕ ਕਮੇਟੀ ਬਣਾਉਣ ਦੀ ਗੱਲ ਕੀਤੀ ਸੀ, ਪ੍ਰੰਤੂ ਜਦੋਂ ਇਹ ਕੰਮ ਨਾ ਹੋਇਆ ਤਾਂ ਮੁੜ ਤੋਂ ਸਿੱਖਿਆ ਵਿਭਾਗ ਨੇ ਸਿਲੇਬਸ ਘਟਾਉਣ ਦਾ ਕੰਮ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਬੋਰਡ ਵੱਲੋਂ ਮੁਕੰਮਲ ਕੀਤਾ ਗਿਆ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.