ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ

Date Sheet
Examinations

12 ਅਪ੍ਰੈਲ ਦਾ ਪੇਪਰ 22 ਅਪ੍ਰੈਲ ਤੋਂ ਹੋਵੇਗਾ ਅਤੇ 10ਵੀਂ ਜਮਾਤ ਦਾ ਪੇਪਰ 29 ਅਪ੍ਰੈਲ ਤੋਂ ਹੋਵੇਗਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਓਪਨ ਸਕੂਲ, ਕੰਪਾਰਟਮੈਂਟ, ਰੀ-ਅਪੀਅਰ, ਵਾਧੂ ਵਿਸ਼ੇ, ਕਾਰਗੁਜ਼ਾਰੀ ਵਧਾਉਣ ਤੇ ਓਪਨ ਰੀ-ਅਪੀਅਰ ਦੇ ਨਾਲ ਸਾਲਾਨਾ ਪ੍ਰੀਖਿਆ ਵੀ ਸ਼ਾਮਲ ਹੈ। 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਚੱਲੇਗੀ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ 19 ਮਈ ਤੱਕ ਚੱਲੇਗੀ। 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਇਸ ਦੇ ਨਾਲ ਹੀ 12ਵੀਂ ਦੇ ਪੇਪਰ ਦਾ ਸਮਾਂ ਦੁਪਹਿਰ 2 ਵਜੇ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

pseb 1`

pseb 2

12ਵੀਂ ਜਮਾਤ ਦੀ ਡੇਟਸੀਟ

12th

12th 2

ਬੋਰਡ ਅਨੁਸਾਰ ਪ੍ਰੀਖਿਆ ਦਾ ਸਮਾਂ ਵਿਸ਼ੇ ਦੇ ਹਿਸਾਬ ਨਾਲ ਡੇਢ, ਢਾਈ, ਢਾਈ ਅਤੇ ਤਿੰਨ ਘੰਟੇ ਦਾ ਹੋਵੇਗਾ। ਵਿਦਿਆਰਥੀਆਂ ਨੂੰ OMR ਸੀਟ ਭਰਨ ਲਈ ਵਾਧੂ 15 ਮਿੰਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੋਰੋਨਾ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਦਾ ਵੀ ਧਿਆਨ ਰੱਖਣਾ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here