ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Punjab School...

    Punjab School Holidays: ਬੱਚਿਆਂ ਲਈ ਖੁਸ਼ਖਬਰੀ, ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ’ਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ

    Punjab School Holidays
    Punjab School Holidays: ਬੱਚਿਆਂ ਲਈ ਖੁਸ਼ਖਬਰੀ, ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ’ਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ

    ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ

    • ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ

    Punjab School Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵੱਧ ਰਹੀ ਠੰਢ ਦੀ ਲਹਿਰ ਕਾਰਨ, ਸਾਰੇ ਸਕੂਲਾਂ ’ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਨਿੱਜੀ ਤੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੇ ਆਪਣੇ ਟਵਿੱਟਰ ’ਤੇ ਲਿਖਿਆ – ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਸੂਬੇ ’ਚ ਲਗਾਤਾਰ ਵੱਧ ਰਹੀ ਧੁੰਦ ਦੇ ਮੱਦੇਨਜ਼ਰ, ਬੱਚਿਆਂ ਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ’ਚ 7 ​​ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸਕੂਲ ਪਹਿਲਾਂ ਵਾਂਗ 8 ਜਨਵਰੀ ਨੂੰ ਖੁੱਲ੍ਹਣਗੇ।

    ਇਹ ਖਬਰ ਵੀ ਪੜ੍ਹੋ : Body Donation: ਗੁਰਚਰਨ ਸਿੰਘ ਇੰਸਾਂ ਨੇ ਖੱਟਿਆ ਜ਼ਿੰਦਗੀ ਦਾ ਲਾਹਾ, ਕੀਤਾ ਸਰੀਰਦਾਨ