Punjab Schools News: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ

Punjab Schools News
Schools News

ਹੁਣ 9 ਵਜੇ ਤੋਂ ਖੁੱਲ੍ਹਣਗੇ ਸਕੂਲ

Punjab Schools News: (ਐੱਮ ਕੇ ਸ਼ਾਇਨਾ) ਮੋਹਾਲੀ। ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਇਹ ਨਵਾਂ ਹੁਕਮ 1 ਨਵੰਬਰ 2025 ਤੋਂ ਲਾਗੂ ਹੋ ਜਾਵੇਗਾ ਅਤੇ 28 ਫਰਵਰੀ 2026 ਤੱਕ ਇਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਸਕੂਲ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ (ਕਲਾਸ 1 ਤੋਂ 5 ਤੱਕ) ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।

 ਇਹ ਵੀ ਪੜ੍ਹੋ: Dengue News: ਸਿਵਲ ਸਰਜਨ ਨੇ ਸ਼ਹਿਰੀ ਖੇਤਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ

ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਕਲਾਸ 6 ਤੋਂ 12 ਤੱਕ) ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਬਦਲਾਅ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਜਿਸ ਨਾਲ ਸਵੇਰ ਦੀ ਠੰਢ ਵਿੱਚ ਸਕੂਲ ਨਾ ਆਉਣ ਦੀ ਚਿੰਤਾ ਘੱਟ ਹੋਵੇਗੀ। ਵਿਭਾਗ ਵੱਲੋਂ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਸਿਰ ਸਕੂਲ ਪਹੁੰਚਣ ਲਈ ਉਤਸ਼ਾਹਿਤ ਕਰਨ ਅਤੇ ਸਰਦੀਆਂ ਵਿੱਚ ਗਰਮ ਕੱਪੜੇ ਪਹਿਨਣ ਬਾਰੇ ਜਾਗਰੂਕ ਕਰਨ। ਸਕੂਲਾਂ ਵਿੱਚ ਲੰਚ ਬ੍ਰੇਕ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਉਹ ਪਹਿਲਾਂ ਵਾਂਗ ਹੀ ਚੱਲੇਗਾ।