
ਸਿੱਖਿਆ ਮੰਤਰੀ ਨੇ ਟਵਿਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Holiday: ਪੰਜਾਬ ’ਚ ਹੜ੍ਹਾਂ ਦੇ ਕਹਿਰ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ’ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।
ਇਹ ਖਬਰ ਵੀ ਪੜ੍ਹੋ : PM Modi China Visit: ਪੀਐੱਮ ਮੋਦੀ 7 ਸਾਲਾਂ ਬਾਅਦ ਚੀਨ ਪਹੁੰਚੇ
ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ‘ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ’ਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ’। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ’ਚ ਹੜ੍ਹਾਂ ਕਾਰਨ 31 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਹੁਣ ਵਧਾ ਦਿੱਤਾ ਗਿਆ ਹੈ। Punjab School Holiday