ਸਾਡੇ ਨਾਲ ਸ਼ਾਮਲ

Follow us

13.2 C
Chandigarh
Saturday, January 17, 2026
More
    Home Breaking News Punjab School...

    Punjab Schools News: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੌਰਾਨ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

    Punjab Schools News
    Punjab Schools News: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੌਰਾਨ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

    Punjab Schools News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਇੱਕ ਫ਼ੈਸਲਾ ਲਿਆ ਹੈ। ਇਸ ਫ਼ੈਸਲਾ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।

    ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਅਨਿੰਦਿਤਾ ਮਿੱਤਰਾ, ਆਈ. ਏ. ਐੱਸ. ਦੀ ਮੌਜੂਦਗੀ ’ਚ ਵੀਰਵਾਰ ਨੂੰ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇਕ ਸਮਝੌਤਾ (ਐੱਮ. ਓ. ਯੂ.) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ। Punjab Schools News

    Read Also : Punjab Government: ਪੰਜਾਬ ਦੇ ਪਿੰਡਾਂ ਦੀ ਬੱਲੇ! ਬੱਲੇ!, ਸਰਕਾਰ ਨੇ ਕੀਤੇ ਵੱਡੇ ਐਲਾਨ, ਇੰਝ ਮਿਲਣਗੇ ਲਾਭ

    ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ’ਚ ਕੁਦਰਤੀ ਕਾਰਨਾਂ ਕਰ ਕੇ ਮੌਤ ਹੋਣ ’ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ’ਚ ਮੌਤ ਹੋਣ ’ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਹ ਯੋਜਨਾ ਜ਼ੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।