ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ

Punjab School
ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।