ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 9, 2026
More
    Home Breaking News Punjab Govern...

    Punjab Government News: ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ, ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ’ਚ ਸਭ ਤੋਂ ਘੱਟ

    Punjab Government News
    Punjab Government News: ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ, ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ’ਚ ਸਭ ਤੋਂ ਘੱਟ

    ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ : ਅਮਨ ਅਰੋੜਾ

    Punjab Government News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦੀ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।

    ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ ਅਤੇ ਮਹਿਜ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲੀਵਰੀ ਵਿੱਚ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਭਾਵੀ ਪ੍ਰਣਾਲੀ ਨੂੰ ਉਜਾਗਰ ਕਰਦੀ ਹੈ ਅਤੇ ਭਾਰਤ ਸਰਕਾਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਨੂੰ ਪਹਿਲਾ ਦਰਜਾ ਦਿੱਤਾ ਸੀ। Punjab Government News

    ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ’ਤੇ ਵਿਚਾਰ

    ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਾਰ-ਵਾਰ ਦੇਰੀ ਕਰਨ ਵਾਲਿਆਂ ਅਤੇ ਬੇਲੋੜੇ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸੇਵਾਵਾਂ ਪ੍ਰਦਾਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪ੍ਰਮੁੱਖ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।

    ਇਹ ਵੀ ਪੜ੍ਹੋ: Land Possession Dispute: ਜ਼ਮੀਨ ਦਾ ਕਬਜ਼ਾ ਲੈਣ ਪਹੁੰਚਿਆ ਪ੍ਰਸ਼ਾਸਨ, ਅੱਗੋ ਕਿਸਾਨ ਨੇ ਦੇ ਦਿੱਤੀ ਚਿਤਾਵਨੀ

    ਉਨ੍ਹਾਂ ਦੱਸਿਆ ਕਿ ਸੂਬੇ ਨੇ ਸਰਟੀਫ਼ਿਕੇਟ ਸਬੰਧੀ ਅਰਜ਼ੀਆਂ ਦੀ ਡਿਜੀਟਲ ਤਸਦੀਕ ਕਰਨ ਲਈ ਲਗਭਗ 98 ਫੀਸਦੀ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ, ਜਿਨਾਂ ਵਿੱਚ ਪਟਵਾਰੀ, ਨਗਰ ਕੌਂਸਲਰ (ਐਮ.ਸੀ.), ਸਰਪੰਚ ਅਤੇ ਨੰਬਰਦਾਰ ਸ਼ਾਮਲ ਹਨ, ਦੀਆਂ ਲਾਗਇਨ ਆਈਡੀਜ਼ ਬਣਾ ਕੇ ਆਨਲਾਈਨ ਤਸਦੀਕ ਲਈ ਆਨਬੋਰਡ ਕਰ ਦਿੱਤਾ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਦੀ ਪਰੇਸ਼ਾਨੀ ਨੂੰ ਘਟਾਉਣਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਖੁਦ ਦਫਤਰਾਂ ਦੇ ਚੱਕਰ ਕੱਟਣ ਦੀ ਜ਼ਰੂਰਤ ਨੂੰ ਖਤਮ ਕਰਕੇ ਕੁਸ਼ਲਤਾ ਨੂੰ ਵਧਾਉਣਾ ਹੈ।ਉਨ੍ਹਾਂ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਉਨਾਂ ਦੇ ਅਣਥੱਕ ਯਤਨਾਂ ਲਈ ਵਧਾਈ ਵੀ ਦਿੱਤੀ।