ਮਹਾਮਤਾ ਗਾਂਧੀ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਪਾਰਟੀ ਝੰਡੇ ਹੇਠ ਲਾਮਬੰਦ ਹੋਣ ਦੀ ਲੋੜ ’ਤੇ ਦਿੱਤਾ ਜ਼ੋਰ
ਜਸਵੀਰ ਸਿੰਘ ਗਹਿਲ, ਬਰਨਾਲਾ। ਪੰਜਾਬ ਸੇਵਾ ਦਲ ਯੰਗ ਬਿਗ੍ਰੇਡ ਜ਼ਿਲਾ ਬਰਨਾਲਾ ਇਕਾਈ ਦੇ ਇੰਚਾਰਜ ਗੁਰਮੇਲ ਸਿੰਘ ਮੌੜ ਦੀ ਅਗਵਾਈ ’ਚ ਕਾਂਗਰਸੀਆਂ ਨੇ ਭਾਰਤ ਛੱਡੋ ਅੰਦੋਲਨ ਦੀ 79ਵੀਂ ਵਰੇਗੰਢ ਕ੍ਰਾਂਤਕਾਰੀ ਦਿਵਸ ਦੇ ਤੌਰ ’ਤੇ ਮਨਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਖੇਤੀ ਕਾਨੂੂੰਨਾਂ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਇੰਚਾਰਜ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ’ਚ ਮਹਾਤਮਾ ਗਾਂਧੀ ਦੇ ਮਹੱਤਵਪੂਰਣ ਯੋਗਦਾਨ ਹੈ, ਜਿਸ ਨੂੰ ਭੁਲਾਇਆ ਨਹੀ ਜਾ ਸਕਦਾ। ਉਨਾਂ ਕਿਹਾ ਕਿ ਅਜੋਕੇ ਸਮੇਂ ’ਚ ਕੇਂਦਰੀ ਹਕੂਮਤ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਇ ਮੁਸ਼ਕਿਲਾਂ ’ਚ ਪਾ ਰਹੀ ਹੈ। ਜਿਸ ਦੇ ਖਿਲਾਫ਼ ਅੱਜ ਦੇਸ਼ ਭਰ ਦਾ ਕਿਸਾਨ ਤੇ ਮਜ਼ਦੂਰ ਵਰਗ ਸੰਘਰਸ਼ ’ਚ ਕੁੱਦਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਸਿਧਾਤਾਂ ਨੂੰ ਭੁਲਾ ਕੇ ਦੇਸ਼ ਦੇ ਹਰ ਵਸਿੰਦੇ ਨੂੰ ਗੁਲਾਮ ਕਰਨ ਦੀਆਂ ਸਾਜਿਸ਼ਾ ਘੜ ਰਹੀ ਹੈ। ਉਨ੍ਹਾਂ ਕਿਹਾ ਕਿ 79 ਸਾਲ ਪਹਿਲਾਂ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਖਿਲਾਫ਼ ਆਪਣੀ ਅਵਾਜ ਬੁਲੰਦ ਕਰਦਿਆਂ ਭਾਰਤ ਛੱਡੋ ਅੰਦੋਲਨ ਦੇ ਮਿਸ਼ਨ ਦੀ ਅਰੰਭਤਾ ਕੀਤੀ ਸੀ, ਜਿਸ ਨੂੰ ਪੂਰਾ ਕਰਨ ਲਈ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਜਸਬੀਰ ਸਿੰਘ ਜਲੂਰ, ਗੁਰਵਿੰਦਰ ਸਿੰਘ ਲੋਹਗੜ, ਸਵਰਨ ਸਿੰਘ ਮਹਿਲ ਖੁਰਦ ਤੇ ਰਣਜੀਤ ਸਿੰਘ ਦੀਵਾਨਾ ਆਦਿ ਆਗੂ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ