ਪੰਜਾਬ ਗਾਇਕ Gurdas Mann ਇੱਕ ਵਾਰ ਫਿਰ ਫਸੇ ਵਿਵਾਦਾਂ ਦੇ ਘੇਰੇ ‘ਚ

gurdaas maan

Gurdas Mann ਨੂੰ ਸਿੱਖ ਜਥੇਬੰਦੀਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ

ਅੰਮ੍ਰਿਤਸਰ। ਪੰਜਾਬੀ ਗਾਇਕ ਗੁਰਦਾਸ ਮਾਨ (Gurdas Mann) ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਏ ਹਨ। ਗੁਰਦਾਸ ਮਾਨ (Gurdas Mann) ਅੱਜ ਭਗਤਪੁਰਨ ਸਿੰਘ ਦੇ ਇੱਕ ਯਾਦਗਾਰ ਗੇਟ ਦਾ ਉਦਘਾਟਨ ਕਰਨ ਅੰਮ੍ਰਿਤਸਰ ਪਹੁੰਚੇ ਸਨ ਜਿੱਥੇ ਮਾਨ ਨੂੰ ਸਿੱਖ ਜੱਥੇਬੰਦੀਆਂ ਨੇ ਕਾਲੀਆਂ ਝੰਡੀਆਂ ਵਿਖਾਈਆਂ। ਦੱਸ ਦਈਏ ਕਿ ਪੰਜਾਬੀ ਗਾਇਕ ਪੰਜਾਬੀ ਗਾਇਕ ਗੁਰਦਾਸ ਮਾਨ ਓਦੋਂ ਵਿਵਾਦਾਂ ਦੇ ਘੇਰੇ ‘ਚ ਆ ਗਏ ਜਦੋਂ ਉਨ੍ਹਾਂ ‘ਇਕ ਦੇਸ਼, ਇਕ ਭਾਸ਼ਾ’ ਦੇ ਵਿਚਾਰ ਦਾ ਸਮਰਥਨ ਕੀਤਾ ਸੀ।

ਇੱਕ ਰੇਡੀਓ ਹੋਸਟ ਨਾਲ ਗੱਲਬਾਤ ‘ਚ ਮਾਨ ਨੂੰ ਹਿੰਦੀ ਬੋਲਣ ਬਾਰੇ ਬਹਿਸ ਬਾਰੇ ਪੁੱਛਿਆ ਗਿਆ, ਜਿਸ ਤੇ ਉਹਨਾਂ ਕਿਹਾ“”ਇਹ ਹੰਗਾਮਾ ਵਟਸਐਪ ਅਤੇ ਸੋਸ਼ਲ ਮੀਡੀਆ ਦੇ ਵਿਹਲੇ ਲੋਕਾਂ ਦੁਆਰਾ ਬਣਾਇਆ ਜਾ ਰਿਹਾ ਹੈ”। ਮਾਨ ਨੇ ਕਿਹਾ ਸੀ ਕਿ ਰਾਸ਼ਟਰ ਨੂੰ ‘ਹਿੰਦੁਸਤਾਨੀ’ ਬੋਲਣੀ ਚਾਹੀਦੀ ਹੈ “ਉਰਦੂ, ਪੰਜਾਬੀ ਅਤੇ ਹਿੰਦੀ ਦੇ ਆਮ ਸ਼ਬਦਾਂ ਦਾ ਮਿਸ਼ਰਣ”।  ਗਾਇਕ ਦੀ ਉਸ ਦੇ ਵਿਚਾਰਾਂ ਲਈ ਸੋਸ਼ਲ ਮੀਡੀਆ ‘ਤੇ ਭਾਰੀ ਅਲੋਚਨਾ ਹੋਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here