ਸਾਡੇ ਨਾਲ ਸ਼ਾਮਲ

Follow us

11 C
Chandigarh
Monday, January 19, 2026
More
    Home ਖੇਡ ਮੈਦਾਨ ਮਾਨਸਾ ‘...

    ਮਾਨਸਾ ‘ਚ ਪੰਜਾਬ ਰਾਜ ਖੇਡਾਂ ਦਾ ਹੋਇਆ ਸ਼ਾਨਾਦਾਰ ਆਗਾਜ਼

    Punjab, State, Games , Launch, Mansa

    22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਲੈ ਰਹੀਆਂ ਮੁਕਾਬਲੇ ‘ਚ ਹਿੱਸਾ

    ਸੁਖਜੀਤ ਮਾਨ/ਮਾਨਸਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ  ਸੰਜੇ ਕੁਮਾਰ ਨੇ ਝੰਡਾ ਲਹਿਰਾ ਕੇ ਕੀਤਾ।

    ਇਸ ਮੌਕੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੜਕੀਆਂ ਵੱਲੋਂ ਇਨ੍ਹਾਂ ਖੇਡਾਂ ਵਿਚ ਭਾਗ ਲੈਣਾ ਬਹੁਤ ਹੀ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਅਤੇ ਖੇਡਾਂ ਦਾ ਖੇਤਰ ਲੜਕੀਆਂ ਦੀ ਬਹਾਦਰੀ ਅਤੇ ਹਿੰਮਤ ਦਾ ਪ੍ਰਤੀਕ ਹੈ ਜਿਸ ਵਿਚ ਲੜਕੀਆਂ ਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਪੰਜਾਬ ਰਾਜ ਖੇਡਾਂ ਵਿਚ ਵੱਡੀ ਗਿਣਤੀ ਵਿਚ ਖਿਡਾਰਨਾਂ ਜੋਸ਼ੋ ਖਰੋਸ਼ ਨਾਲ ਭਾਗ ਲੈ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹੈ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ  ਬਿਕਰਮ ਮੋਫ਼ਰ ਨੇ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਪ੍ਰਬੰਧ ਕੌਮੀ ਪੱਧਰ ਦੀਆਂ ਖੇਡਾਂ ਵਾਂਗ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੰਦਗੀ ਵਿਚ ਆਤਮ ਨਿਰਭਰ ਬਣਨ ਅਤੇ ਆਪਣੇ ਜੀਵਨ ਨੂੰ ਚੰਗੀ ਦਿਸ਼ਾ ਵੱਲ ਲਿਜਾਣ।

    ਮੁੱਖ ਮਹਿਮਾਨਾਂ ਅਤੇ ਖਿਡਾਰਨਾਂ ਨੂੰ ਜੀ ਆਇਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ  ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ‘ਚ  3600 ਖਿਡਾਰਨਾਂ ਅਤੇ 400 ਕੋਚ 22 ਜ਼ਿਲ੍ਹਿਆਂ ਤੋਂ ਭਾਗ ਲੈ ਰਹੇ ਹਨ। ਇਹ ਖਿਡਾਰਨਾਂ 21 ਖੇਡਾਂ ਜਿਨ੍ਹਾਂ ਵਿਚ ਐਥਲੈਟਿਕਸ, ਤੀਰ ਅੰਦਾਜੀ, ਮੁੱਕੇਬਾਜ਼ੀ, ਬਾਸਕਿਟਬਾਲ, ਬੈਡਮਿੰਟਨ, ਫੁਟਬਾਲ, ਹਾਕੀ, ਹੈਂਡਬਾਲ, ਜੂਡੋ, ਜਿਮਨਾਸਟਿਕ, ਕੁਸ਼ਤੀ, ਟੇਬਲ ਟੈਨਿਸ, ਵਾਲੀਬਾਲ, ਖੋ-ਖੋ, ਫੈਂਸਿੰਗ, ਸ਼ਤਰੰਜ, ਤੈਰਾਕੀ, ਵੇਟ ਲਿਫਟਿੰਗ, ਕਬੱਡੀ (ਰਾਸ਼ਟਰੀ ਅਤੇ ਸਰਕਲ ਸਟਾਇਲ) ਸ਼ਾਮਲ ਹਨ ਆਦਿ ਦੇ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਸਮਾਗਮ ਦੀ ਸ਼ੁਰੂਆਤ 22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਵੱਲੋਂ ਮਾਰਚ ਪਾਸਟ ‘ਚ ਭਾਗ ਲੈ ਕੇ ਕੀਤੀ ਗਈ। ਇਸ ਮਾਰਚ ਪਾਸਟ ਦੀ ਪ੍ਰਧਾਨਗੀ ਪੰਜਾਬ ਪੁਲਿਸ ਦੀ ਘੋੜਸਵਾਰ ਟੁਕੜੀ ਨੇ ਕੀਤੀ ਅਤੇ ਨਾਲ ਹੀ ਪੁਲਿਸ ਦੇ ਬੈਂਡ ਨੇ ਭਾਗ ਲਿਆ। ਇਸ ਮੌਕੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਗੀਤ ਗਾ ਕੇ ਹਾਜ਼ਰੀਨ ਦਾ ਮਨੋਰੰਜਨ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮੰਜੂ ਬਾਲਾ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ  ਹਰਪਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੁੱਚੇ ਅਧਿਕਾਰੀ ਹਾਜ਼ਰ ਸਨ।

    ਕੌਮੀ ਪੱਧਰ ਦੇ ਖਿਡਾਰੀਆਂ ਨੇ ਪਾਇਆ ਅਹਿਮ ਯੋਗਦਾਨ

    ਜੂਡੋ ‘ਚ ਕੌਮੀ ਪੱਧਰ ਤੇ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਨੇ ਸਮੂਹ ਖਿਡਾਰੀਆਂ ਨੂੰ ਸੁਚੱਜੇ ਤਰੀਕੇ ਨਾਲ ਖੇਡਣ ਦੀ ਸਹੁੰ ਚੁਕਾਈ ਜੂਡੋ ਵਿਚ ਕੌਮੀ ਪੱਧਰ ਤੇ ਤਗਮੇ ਜਿੱਤਣ ਵਾਲੀ ਜੀਵਨਜੋਤ ਕੌਰ, ਤਿੰਨ ਵਾਰ ਕੌਮੀ ਪੱਧਰ ਐਥਲੈਟਿਕਸ ਵਿਚ ਤਮਗੇ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ, ਚਾਰ ਵਾਰ ਕੌਮੀ ਖੇਡਾਂ ਵਿਚ ਭਾਗ ਲੈਣ ਵਾਲੀ ਫੁੱਟਬਾਲ ਦੀ ਖਿਡਾਰਨ ਅਮ੍ਰਿਤਪਾਲ ਕੌਰ ਅਤੇ ਸਕੂਲ ਕੌਮੀ ਤਮਗਾ ਜੇਤੂ ਅਤੇ ਬਾਕਸਿੰਗ ਵਿਚ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਵਾਲੀ ਖਿਡਾਰਨ ਇਕਬਾਲ ਕੌਰ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ। ਇਸੇ ਤਰਾਂ ਸਾਰੇ ਜ਼ਿਲ੍ਹਿਆਂ ਦੇ ਮਾਰਚ ਪਾਸਟ ਦੀ ਸਕੂਲ ਕੌਮੀ ਖੇਡਾਂ ਵਿਚ ਬਾਸਕਿਟਬਾਲ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਪ੍ਰਭਦੀਪ ਕੌਰ ਨੇ ਅਗਵਾਈ ਕੀਤੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here