ਪੰਜਾਬ ਰਾਜ ਖੇਡਾਂ ਧੂਮ-ਧੜੱਕੇ ਨਾਲ ਪਟਿਆਲਾ ‘ਚ ਸ਼ੁਰੂ

Punjab State Games, Launch, Patiala

ਮੁੱਖ ਮੰਤਰੀ ਦੀ ਖੇਡਾਂ ਨੂੰ ਪ੍ਰਫੁੱਲਤ ਕਰਨ ‘ਚ ਖਾਸ ਦਿਲਚਸਪੀ : ਅੰਮ੍ਰਿਤ ਗਿੱਲ | Patiala News

  • ਖੇਡ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਵੱਲੋਂ ਤਿੰਨ ਰੋਜਾ ਖੇਡ ਸਮਾਰੋਹ ਦਾ ਉਦਘਾਟਨ | Patiala News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਰਾਜ ਖੇਡਾਂ (ਮੈਨ) ਅੱਜ ਇਥੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਡ) ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਤਿੰਨ ਰੋਜ਼ਾ ਖੇਡ ਸਮਾਰੋਹ ਦਾ ਉਦਘਾਟਨ ਖੇਡ ਵਿਭਾਗ ਦੇ ਡਾਇਰੈਕਟਰ ਅਤੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖਾਸ ਦਿਲਚਸਪੀ ਦਿਖਾ ਰਹੇ ਹਨ ਤੇ ਉਨ੍ਹਾਂ ਨੇ ਖੇਡ ਵਿਭਾਗ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਖੇਡਾਂ ਨੂੰ ਆਪਣੀਆਂ ਖਾਸ ਤਰਜੀਹਾਂ ‘ਚ ਸ਼ਾਮਲ ਕੀਤਾ ਹੈ। (Patiala News)

ਸਹਾਰਾ-ਏ-ਇੰਸਾਂ ਮੁਹਿੰਮ ਤਹਿਤ ਸਾਧ-ਸੰਗਤ ਵੱਲੋਂ ਇੱਕ ਪਰਿਵਾਰ ਨੂੰ ਰਾਸ਼ਨ ਤੇ ਗਰਮ ਕੱਪੜੇ ਦਿੱਤੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ ਕਿ ਸੂਬੇ ‘ਚ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਰਾਜਾ ਰਣਧੀਰ ਸਿੰਘ ਦੀ ਅਗਵਾਈ ਹੇਠ ਸਟੀਅਰਿੰਗ ਕਮੇਟੀ ਆਪਣਾਂ ਕੰਮ ਕਰ ਰਹੀ ਹੈ ਤੇ ਸਭ ਤੋਂ ਪਹਿਲਾਂ ਪਾਠਕ੍ਰਮ (ਸਿਲੇਬਸ) ਅਤੇ ਨਾਲ-ਨਾਲ ਫੈਕਲਟੀ ਦੀ ਭਾਲ ਲਈ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪੰਜਾਬ ਰਾਜ ਖੇਡਾਂ ਦੌਰਾਨ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਫੁੱਟਬਾਲ, ਹਾਕੀ, ਜਿਮਨਾਸਟਿਕ, ਟੇਬਲ-ਟੈਨਿਸ, ਲਾਅਨ-ਟੈਨਿਸ ਅਤੇ ਖੋਹ-ਖੋਹ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਚ 25 ਸਾਲ ਤੋਂ ਘੱਟ ਉਮਰ ਵਰਗ ਦੇ 2400 ਦੇ ਲਗਪਗ ਖਿਡਾਰੀ ਹਿੱਸਾ ਲੈ ਰਹੇ ਹਨ। (Patiala News)

ਅੱਜ ਹੋਏ 800 ਮੀਟਰ ਐਥਲੈਟਿਕਸ ਦੇ ਹੋਏ ਪਹਿਲੇ ਮੁਕਾਬਲੇ ਦੌਰਾਨ ਪਟਿਆਲਾ ਦੇ ਅਰਸ਼ਦੀਪ ਸਿੰਘ ਸਿੰਘ ਨੇ ਪਹਿਲਾ ਸਥਾਨ, ਸੰਗਰੂਰ ਦੇ ਮਨਪ੍ਰੀਤ ਸਿੰਘ ਨੇ ਦੂਜਾ ਅਤੇ ਲੁਧਿਆਣਾ ਦੇ ਗੁਰਕੋਮਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜੇਤੂਆਂ ਨੂੰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਐਸ.ਪੀ. ਮਨਜੀਤ ਸਿੰਘ ਬਰਾੜ, ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ, ਸਹਾਇਕ ਖੇਡ ਡਾਇਰੈਕਟਰ ਕਰਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਉਪਕਾਰ ਸਿੰਘ ਵਿਰਕ, ਡੀ.ਐਸ.ਓ ਹਰਪ੍ਰੀਤ ਸਿੰਘ ਸਮੇਤ ਹੋਰ ਉੱਘੀਆਂ ਖੇਡ ਹਸਤੀਆਂ ਆਦਿ ਹਾਜਰ ਸਨ। (Patiala News)

ਇਸ ਮੌਕੇ ਉੱਘੇ ਖਿਡਾਰੀਆਂ ਸਰਵ ਕੁਮਾਰ, ਅੰਮ੍ਰਿਤਪੀ੍ਰਤ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਸਿੰਘ ਆਦਿ ਨੇ ਮਸ਼ਾਲ ਜਲਾਈ ਅਤੇ ਸਮੂਹ ਜ਼ਿਲਿਆਂ ਤੋਂ ਆਏ ਖਿਡਾਰੀਆਂ ਨੇ ਮਾਰਚ ਪਾਸਟ ‘ਚ ਹਿੱਸਾ ਲਿਆ। ਇਸ ਤੋਂ ਪਹਿਲਾਂ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ ਨੇ ਜੀ ਆਇਆਂ ਕਿਹਾ ਤੇ ਦੱਸਿਆ ਕਿ ਖਿਡਾਰੀਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।