ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ

Punjab State Sweepers Commission Sachkahoon

ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨਾਲ ਵਿਚਾਰਿਆ ਜਾਵੇਗਾ : ਗੇਜਾ ਰਾਮ ਵਾਲਮੀਕੀ

ਹੜਤਾਲੀ ਕਰਮਚਾਰੀਆਂ ਨੇ ਅੰਦੋਲਨ ਵਾਪਸ ਲਿਆ

ਖੁਸ਼ਵੀਰ ਸਿੰਘ ਤੂਰ, ਪਟਿਆਲਾ। ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਹੜਤਾਲ ’ਤੇ ਗਏ ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਉਨ੍ਹਾਂ ਨੇ ਇਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਸਨਮੁੱਖ ਰੱਖਣਗੇ ਤਾਂ ਜੋ ਇਨ੍ਹਾਂ ਦਾ ਜਲਦ ਨਿਪਟਾਰਾ ਕਰਵਾਇਆ ਜਾ ਸਕੇ।

ਇਸ ਮੌਕੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਕਰਮਚਾਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਰਾਜ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਗੱਲਬਾਤ ਕੀਤੀ ਗਈ, ਜਿਸ ’ਤੇ ਸ੍ਰੀ ਸੋਨੀ ਵੱਲੋਂ ਉਨ੍ਹਾਂ ਨੂੰ ਹੜਤਾਲੀ ਕਰਮਚਾਰੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਸੋਨੀ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ’ਤੇ ਹਮਦਰਦੀ ਪੂਰਵਕ ਗੌਰ ਕਰਦੇ ਹੋਏ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨਗੇ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਹਸਪਤਾਲ ਦੇ ਮਰੀਜ਼ਾਂ ਦੇ ਹਿੱਤ ਵਿੱਚ ਹੜਤਾਲ ਵਾਪਸ ਲੈਣ ਦੇ ਫੈਸਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਵਾਉਣ ਲਈ ਸਰਕਾਰ ਦੇ ਪੱਧਰ ’ਤੇ ਪੁਰਜ਼ੋਰ ਕੋਸ਼ਿਸ਼ ਕਰਨਗੇ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕਮ ਪਿ੍ਰੰਸੀਪਲ ਡਾ. ਹਰਨਾਮ ਸਿੰਘ ਰੇਖੀ ਨੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਤੇ ਪਿ੍ਰੰਸੀਪਲ ਦੇ ਪੱਧਰ ’ਤੇ ਦੂਰ ਹੋ ਸਕਣ ਯੋਗ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ