ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਸ਼ਾਨੋਸ਼ੌਕਤ ਨਾਲ ਸ਼ੁਰੂ

ਪਹਿਲੇ ਦਿਨ ਹੋਏ ਲੜਕੀਆਂ ਦੇ ਮੁਕਾਬਲੇ

ਧਨੌਲਾ/ਬਰਨਾਲਾ, (ਜਸਵੀਰ ਸਿੰਘ ਗਹਿਲ) | 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 19 ਵਾਲੀਬਾਲ ਧਨੌਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਜਿੱਥੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਰਬਜੀਤ ਸਿੰਘ ਤੂਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਓ.ਐਸ.ਡੀ. (ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ) ਹੁਸਨਪ੍ਰੀਤ ਭਾਰਦਵਾਜ ਨੇ ਮਾਰਚ ਪਾਸਟ ਤੋਂ ਸਲਾਮੀ ਲੈਣ ਤੋਂ ਬਾਅਦ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪਿ੍ਰੰਸੀਪਲ ਸੀਮਾ ਰਾਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡੀ

.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਲੀਗ ਕਮ ਨਾਕਆਊਟ ਆਧਾਰ ’ਤੇ ਕਰਵਾਈਆਂ ਜਾ ਰਹੀਆਂ ਖੇਡਾਂ ਵਿੱਚ ਗਰੁੱਪ ‘ਏ’ ਵਿੱਚੋਂ ਫਰੀਦਕੋਟ ਨੇ ਫਤਿਹਗੜ ਸਾਹਿਬ ਨੂੰ, ਜਲੰਧਰ ਨੇ ਬਰਨਾਲਾ ਨੂੰ, ਫਾਜ਼ਿਲਕਾ ਨੇ ਸੰਗਰੂਰ ਨੂੰ, ਸਪੋਰਟਸ ਵਿੰਗ ਘੁੱਦਾ ਨੇ ਫਿਰੋਜ਼ਪੁਰ ਨੂੰ, ਬਠਿੰਡਾ ਨੇ ਅੰਮ੍ਰਿਤਸਰ ਨੂੰ, ਪਟਿਆਲਾ ਨੇ ਮਾਲੇਰਕੋਟਲਾ ਨੂੰ, ਲੁਧਿਆਣਾ ਨੇ ਸੰਗਰੂਰ ਨੂੰ ਅਤੇ ਸਾਂਈ ਵਿੰਗ ਬਾਦਲ ਨੇ ਫਿਰੋਜ਼ਪੁਰ ਨੂੰ ਹਰਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here