ਸਾਡੇ ਨਾਲ ਸ਼ਾਮਲ

Follow us

21.7 C
Chandigarh
Sunday, February 8, 2026
More
    Home Breaking News Punjab Stubbl...

    Punjab Stubble Burning: ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ

    Punjab Stubble Burning
    ਪਟਿਆਲਾ : ਪਿੰਡ ਖਾਕਟਾ ਖ਼ੁਰਦ ਦੇ ਕਿਸਾਨ ਅਮਰਿੰਦਰ ਸਿੰਘ ਪਰਾਲੀ ਦੇ ਨਿਪਟਾਰੇ ਸਬੰਧੀ ਜਾਣਕਾਰੀ ਦਿੰਦੇ ਹੋਏ।

    ਪਰਾਲੀ ਖੇਤ ’ਚ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ : ਅਮਰਿੰਦਰ ਸਿੰਘ

    Punjab Stubble Burning: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ’ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ। ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 19 ਏਕੜ ਜ਼ਮੀਨ ‘ਚ ਖੇਤੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਿਛਲੇ ਸਾਲ ਮਲਚਿੰਗ ਕਰਕੇ ਕਣਕ ਦੀ ਬਿਜਾਈ ਕੀਤੀ ਸੀ, ਜਿਸ ‘ਤੇ ਪ੍ਰੀਤ ਏਕੜ ਸਿਰਫ਼ 300 ਰੁਪਏ ਦਾ ਖ਼ਰਚ ਆਇਆ। Paddy Stubble

    ਉਨ੍ਹਾਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ 6 ਸਾਲਾਂ ਦੇ ਖੇਤੀ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਖੇਤ ‘ਚ ਹੀ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧੀ ਹੈ, ਉਥੇ ਹੀ ਖਾਦਾਂ ਦੀ ਵਰਤੋਂ ’ਚ ਕਮੀ ਆਈ ਹੈ, ਕਣਕ ਦੀ ਫ਼ਸਲ ਗਿਰਦੀ ਨਹੀਂ ਅਤੇ ਜ਼ਮੀਨ ਦੀ ਪਾਣੀ ਜ਼ਜਬ ਕਰਨ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਹ 10 ਏਕੜ ’ਚ ਮਲਚਿੰਗ ਕਰਨਗੇ ਅਤੇ 10 ਏਕੜ ਵਿੱਚ ਸੁਪਰ ਸੀਡਰ ਨਾਲ ਬਿਜਾਈ ਕੀਤੀ ਜਾਵੇਗੀ।

    ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਕਰ ਰਿਹੈ ਵਰਤੋਂ

    ਵਾਤਾਵਰਣ ਪ੍ਰੇਮੀ 44 ਸਾਲਾਂ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਉਨ੍ਹਾਂ ਆਪਣੇ ਖੇਤ ਵਿੱਚ 100 ਫੁੱਟ ਚੌੜਾ ਤੇ 15 ਫੁੱਟ ਡੂੰਘਾ ਟੋਭਾ ਵੀ ਬਣਾਇਆ ਹੈ, ਜਿਸ ਵਿੱਚ ਬਰਸਾਤੀ ਪਾਣੀ ਨੂੰ ਸਾਂਭ ਲਿਆ ਜਾਂਦਾ ਹੈ ਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਨਾਲ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ। ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ‘ਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਜਿਸ ਨਾਲ ਜਿੱਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ। Punjab Stubble Burning

    LEAVE A REPLY

    Please enter your comment!
    Please enter your name here