Protest: ਆਜ਼ਾਦੀ ਦਿਵਸ ਵਾਲੇ ਦਿਨ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ

Protest
Protest: ਆਜ਼ਾਦੀ ਦਿਵਸ ਵਾਲੇ ਦਿਨ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਚੱਲ ਰਹੇ ਬੀ ਐਸ ਸੀ ਐਗਰੀਕਲਚਰ ਦੇ ਸਰਕਾਰੀ ਕੋਰਸ ਨੂੰ ਪੰਜਾਬ ਸਰਕਾਰ ਨੇ ਸੈਲਫ਼ ਫਾਈਨਾਂਸ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਟੂਡੈਂਟਸ ਯੂਨੀਅਨ ਲਗਾਤਾਰ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਂਣ ਲਈ ਸੰਘਰਸ਼ ਕਰ ਰਹੀ ਹੈ। Protest

ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਨੇ ਫ਼ਰੀਦਕੋਟ ਦੇ ਐਮ ਐਲ ਏ ਗੁਰਦਿੱਤ ਸੇਖੋਂ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਪੰਜਾਬ ਸਰਕਾਰ ਬੀ ਐਸ ਸੀ ਐਗਰੀਕਲਚਰ ਨੂੰ ਸੈਲਫ ਫਾਇਨਾਂਸ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲਵੇ ਤੇ ਕੋਰਸ ਨੂੰ ਮੁੜ ਤੋਂ ਸਰਕਾਰੀ ਕਰੇ। ਗੁਰਦਿੱਤ ਸਿੰਘ ਸੇਖੋਂ ਨੇ ਵਿਦਿਆਰਥੀ ਆਗੂਆਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਸੀ ਪਰ ਮਸਲੇ ਦਾ ਹੱਲ ਅਜੇ ਤੱਕ ਵੀ ਲਟਕਿਆ ਹੋਇਆ ਹੈ। Protest

ਇਹ ਵੀ ਪੜ੍ਹੋ: ਨਗਰ ਨਿਗਮ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪ੍ਰਸ਼ਾਸ਼ਨ ਤੇ ਨਗਰ ਨਿਗਮ ਖਿਲਾਫ ਕੀਤੀ ਨਾਅਰੇਬਾਜ਼ੀ

ਪੰਜਾਬ ਸਟੂਡੈਂਟਸ ਯੂਨੀਅਨ ਬੀ ਐਸ ਸੀ ਐਗਰੀਕਲਚਰ ਨੂੰ ਸਰਕਾਰੀ ਕਰਵਾਉਣ ਦੀ ਮੰਗ ਨੂੰ ਲੈ ਪਿਛਲੇ ਚਾਰ ਦਿਨ ਤੋਂ ਪੱਕੇ ਧਰਨੇ ’ਤੇ ਡਟੀ ਹੋਈ ਹੈ ਪ੍ਰੰਤੂ ਅਜੇ ਤੱਕ ਸਰਕਾਰ ਨੇ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਨੀਤ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਮ ਤੇ ਬਣੀ ਸਰਕਾਰ ਅੱਜ ਸਿੱਖਿਆ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕੇਂਦਰ ਸਰਕਾਰ ਦੀ ਬਨਾਈ ਹੋਈ ਵਿਦਿਆਰਥੀ ਵਿਰੋਧੀ ਨੀਤੀ ਨੂੰ ਆਮ ਆਦਮੀ ਪਾਰਟੀ ਪੂਰੇ ਜੋਰਾਂ ਸ਼ੋਰਾਂ ਨਾਲ ਲਾਗੂ ਕਰ ਰਹੀ ਹੈ।

ਆਮ ਆਦਮੀ ਪਾਰਟੀ ਨੂੰ ਗੂੰਗਿਆਂ ਦੀ ਸਰਕਾਰ ਕਹਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਨੇ ਐਲਾਨ ਕੀਤਾ ਕਿ ਆਉਣ ਵਾਲੀ 15ਅਗਸਤ ਨੂੰ ਸ਼ਹੀਦ ਭਗਤ ਸਿੰਘ ਹੋਰਾਂ ਦੀ ਤਰਜ਼ ਤੇ ਫ਼ਰੀਦਕੋਟ ਵਿੱਚ ਵੱਡੀ ਗਿਣਤੀ ਵਿਦਿਆਰਥੀ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੀ ਗੂੰਗੀ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਮੰਗਾਂ ’ਤੇ ਗੌਰ ਕਰਨ ਲਈ ਮਜ਼ਬੂਰ ਕਰਨਗੇ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮ੍ਰਿਤਪਾਲ ਸਿੰਘ ,ਅਕਾਸ਼ਦੀਪ ਸਿੰਘ , ਅਨਮੋਲ ਸਿੰਘ , ਤਨਿਸ਼ਾ, ਸਿਮਰਣਜੀਤ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।