ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਵਿੱਤ ਮੰਤਰੀ ਪੰਜਾਬ ਨੂੰ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ 

ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੀ ਅੰਡਰਟੇਕਿੰਗ ਅਨੁਸਾਰ 1ਜੁਲਾਈ 2015 ਤੋਂ 119 ਫੀਸਦੀ ਦੀ ਦਰ ਨਾਲ ਡੀ ਏ ਦੇਣ ਦਾ ਪੱਤਰ ਜਾਰੀ ਕਰੇ ਪੰਜਾਬ ਸਰਕਾਰ

ਫਰੀਦਕਟ,  ( ਸੁਭਾਸ਼ ਸ਼ਰਮਾ)। ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ , ਚੰਡੀਗੜ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਤੇ ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਿੱਤ ਵਿਭਾਗ ਨੂੰ ਇਕ ਪੱਤਰ ਲਿਖਿਆ ਗਿਆ ।

ਇਸ ’ਚ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1ਜੁਲਾਈ 2015 ਤੋਂ 119 ਫੀਸਦੀ ਦੀ ਦਰ ਨਾਲ ਡੀ ਏ ਦੇਣ ਅਤੇ ਬਣਦਾ ਬਕਾਇਆ ਦੇਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਿਤੀ 10 ਜਨਵਰੀ 2023 ਨੂੰ ਸਿਵਲ ਰਿਟ ਪਟੀਸ਼ਨ ਨੰਬਰ 29 ਆਫ 2023 ਕੁਲਜੀਤ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਵਿੱਚ ਸ੍ਰੀ ਆਰ ਕੇ ਕਪੂਰ ਵਧੀਕ ਐਡਵੋਕੇਟ ਜਨਰਲ ਰਾਹੀਂ ਦਿੱਤੀ ਗਈ ਅੰਡਰਟੇਕਰ ਅਨੁਸਾਰ ਲੋੜੀਂਦਾ ਪੱਤਰ ਤੁਰੰਤ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਅਤੇ ਵਿਭਾਗੀ ਮੁਖੀਆਂ ਦੇ ਨਾਂਅ ਜਾਰੀ ਕੀਤਾ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here