ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡੇਸ਼ਨਾਂ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

Punjab Government

ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 10 ਜਨਵਰੀ 2023 ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੀ ਅੰਡਰ ਟੇਕਿੰਗ

ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਪ੍ਰਭਜੀਤ ਸਿੰਘ ਉੱਪਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ 1ਜੁਲਾਈ 2015 ਤੋਂ 119 ਫੀਸਦੀ ਦੀ ਦਰ ਨਾਲ ਡੀਏ ਦੇਣ ਅਤੇ ਬਣਦਾ ਬਕਾਇਆ ਦੇਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਿਤੀ 10 ਜਨਵਰੀ 2023 ਨੂੰ ਸਿਵਲ ਰਿਟ ਪਟੀਸ਼ਨ ਨੰਬਰ 29 ਆਫ 2023 ਕੁਲਜੀਤ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਵਿੱਚ ਸ੍ਰੀ ਆਰ ਕੇ ਕਪੂਰ ਵਧੀਕ ਐਡਵੋਕੇਟ ਜਨਰਲ ਰਾਹੀਂ ਦਿੱਤੀ ਗਈ ਅੰਡਰ ਟੇਕਿੰਗ ਅਨੁਸਾਰ ਲੋੜੀਂਦਾ ਪੱਤਰ ਤੁਰੰਤ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਦੇ ਨਾਂ ਜਾਰੀ ਕੀਤਾ ਜਾਵੇ । (Punjab Government)

ਆਗੂਆਂ ਨੇ ਕਿਹਾ ਕਿ ਇਸ ਅੰਡਰ ਟੈਕਿੰਗ ਅਨੁਸਾਰ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਅੰਦਰ ਪੱਤਰ ਜਾਰੀ ਕਰਨ ਦੀ ਮਿਆਦ ਨਿਸ਼ਿਚਤ ਕੀਤੀ ਗਈ ਸੀ ਤੇ ਇਸ ਮਿਆਦ ਦੇ ਖਤਮ ਹੋਣ ਵਿੱਚ ਸਿਰਫ ਸੱਤ ਦਿਨ ਹੀ ਬਾਕੀ ਬਚੇ ਹਨ ਪਰ ਅਜੇ ਤੱਕ ਇਹ ਪੱਤਰ ਜਾਰੀ ਨਾ ਹੋਣ ਕਾਰਨ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਨਿਰਾਸ਼ਤਾ ਪਾਈ ਜਾ ਰਹੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।