Punjab Teachers News: ਲੁਧਿਆਣਾ। ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹੁਣ ਤੁਹਾਡੇ ਦਿਮਾਗ ਵਿੱਚ ਇੱਕ ਹੀ ਸਵਾਲ ਆ ਰਿਹਾ ਹੋਵੇਗਾ ਕਿ ਕਿਹੜੇ ਅਧਿਆਪਕਾਂ ਦੀਆਂ ਕਿਹੜੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) 1 ਦਸੰਬਰ ਨੂੰ ਸਵੇਰੇ ਅਤੇ ਸ਼ਾਮ 2 ਸੈਸ਼ਨਾਂ ’ਚ ਲਈ ਜਾਵੇਗੀ।
ਪ੍ਰੀਖਿਆ ਦੇ ਸੁਚਾਰੂ ਅਤੇ ਪਾਰਦਰਸ਼ੀ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਨੇ 28 ਨਵੰਬਰ ਤੋਂ 1 ਦਸੰਬਰ ਤੱਕ ਸਮੂਹ ਅਧਿਆਪਕਾਂ ਅਤੇ ਸਟਾਫ਼ ਦੀਆਂ ਛੁੱਟੀਆਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਮੈਡੀਕਲ ਐਮਰਜੈਂਸੀ ਨੂੰ ਛੱਡ ਕੇ ਹਰ ਕਿਸਮ ਦੀਆਂ ਛੁੱਟੀਆਂ ’ਤੇ ਲਾਗੂ ਹੋਵੇਗੀ। Punjab Teachers News
Read Also : Road Accident: ਵਿਆਹ ‘ਚ ਜਾ ਰਹੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਸਡ਼ਕ ਹਾਦਸੇ ’ਚ ਮੌਤ, ਤਿੰਨ ਜ਼ਖ਼ਮੀ
ਡੀ. ਈ. ਓ. (ਸ) ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਸਬੰਧੀ ਡਿਊਟੀਆਂ ਬਾਰੇ ਤੁਰੰਤ ਸੂਚਿਤ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੀਖਿਆ ਦੀ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ ਕਿਸੇ ਵੀ ਕਰਮਚਾਰੀ ਦੀ ਗੈਰ-ਹਾਜ਼ਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਪ੍ਰੀਖਿਆ ’ਚ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਸਬੰਧੀ ਹਦਾਇਤਾਂ ਉਨ੍ਹਾਂ ਦੇ ਮੋਬਾਈਲ ਅਤੇ ਸਕੂਲ ਦੀ ਈ-ਮੇਲ ਆਈ. ਡੀ. ’ਤੇ ਭੇਜ ਦਿੱਤੀਆਂ ਗਈਆਂ ਹਨ। ਡੀ. ਈ. ਓ. (ਸ) ਨੇ ਅਧਿਆਪਕਾਂ ਨੂੰ ਪ੍ਰੀਖਿਆ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸੁਚੇਤਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ।
ਡੀ. ਈ. ਓ. (ਸ) ਨੇ ਚਿਤਾਵਨੀ ਦਿੱਤੀ ਕਿ ਪ੍ਰੀਖਿਆ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਅਧਿਆਪਕ ਸਮੇਂ ਤੋਂ ਪਹਿਲਾਂ ਆਪਣੀ ਰਿਪੋਰਟਿੰਗ ਯਕੀਨੀ ਬਣਾਉਣ ਅਤੇ ਇਮਤਿਹਾਨ ਦੀ ਸਮਾਪਤੀ ਤੱਕ ਡਿਊਟੀ ਸਥਾਨ ’ਤੇ ਬਣੇ ਰਹਿਣ।