ਸਾਡੇ ਨਾਲ ਸ਼ਾਮਲ

Follow us

15.8 C
Chandigarh
Tuesday, February 17, 2026
More
    Home Breaking News Urban Develop...

    Urban Development: ਪੰਜਾਬ ਦੇ ਸ਼ਹਿਰੀ ਵਿਕਾਸ ਲਈ CM ਦੀ ਪਹਿਲ: ਦਿੱਲੀ ਮਾਡਲ ਨਾਲ AI ਦੀ ਹੋਵੇਗੀ ਵਰਤੋਂ

    Chief Minister

    ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ | Punjab Urban Development

    • ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
    • ਸਹਿਰਾਂ ਦੇ ਵਿਆਪਕ ਵਿਕਾਸ ੍ਤ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ਨਾਲ ਕੀਤੀ ਮੀਟਿੰਗ
    • ਸਹਿਰੀ ਵਿਕਾਸ ਸਬੰਧੀ ਦਿੱਲੀ ਮਾਡਲ ਤੋਂ ਪੰਜਾਬ ਨੂੰ ਹੋਵੇਗਾ ਵਿਆਪਕ ਲਾਭ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Urban Development: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਹਾਲ ਵਿੱਚ ਹੀ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਤੇ ਇਸ ’ਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ। Punjab Urban Development

    ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ ’ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ’ਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ’ਚ ਨਵੇਂ ਨਵੇਂ ਨੀਂਹ ਪੱਥਰ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ’ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਭਰਪੂਰ ਲਾਭ ਲਿਆ ਜਾ ਸਕਦਾ ਹੈ। Punjab Urban Development

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਬਿਤ ਹੋ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਦੂਰ ਅੰਦੇਸ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਤੇ ਯੋਜਨਾਬੰਦੀ ਦੇ ਖੇਤਰ ’ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਦੇ ਸਬੰਧ ’ਚ ਦਿੱਲੀ ਮਾਡਲ ਪੂਰੇ ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ, ਇਸ ਲਈ ਪੰਜਾਬ ਨੂੰ ਇਸ ਦਾ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਵੱਲ ਕੇਂਦਰਿਤ ਹੈ। Punjab Urban Development

    ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਤੇ ਉਨ੍ਹਾਂ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ’ਚ ਪਏ ਟੋਇਆਂ, ਪੈਚ ਵਰਕ ਤੇ ਹੋਰ ਟੁੱਟ-ਭੱਜ ਆਦਿ ਦੀ ਪਛਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ।

    ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ’ਤੇ ਬਲੈਕ ਸਪਾਟ ਦੀ ਪਛਾਣ ਕਰਨ ਤੇ ਲਾਈਟਾਂ ਲਗਾਉਣ ਲਈ ਏਆਈ (AI) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ’ਤੇ ਅਲਰਟ ਭੇਜਣ ਤੇ ਜ਼ਿਆਦਾ ਤੋਂ ਜ਼ਿਆਦਾ ਤਿੰਨ ਘੰਟਿਆਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਗਿਆ। Punjab Urban Development

    LEAVE A REPLY

    Please enter your comment!
    Please enter your name here