ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 10 ਸਤੰਬਰ ਨੂੰ ‘ਆਪ’ ਰੈਲੀ ’ਚ ਸ਼ਮੂਲੀਅਤ ਕਰਨ ਦਾ ਐਲਾਨ

ਪੰਜਾਬ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਲਈ ਡੀ.ਏ. ਦੀਆਂ ਬਣਦੀਆਂ ਦੋਵੇਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ;) ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਵਿਖੇ ਯੂਨੀਅਨ ਦੇ ਦਫਤਰ ਵਿੱਚ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਆਗ ਸੋਮ ਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ, ਰਛਪਾਲ ਸਿੰਘ ਭੁੱਲਰ, ਤਰਸੇਮ ਨਰੂਲਾ, ਸੁਖਚੈਨ ਸਿੰਘ ਥਾਂਦੇਵਾਲਾ ਤੇ ਅਧਿਆਪਕ ਆਗੂ ਪ੍ਰੇਮ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 1 ਜੁਲਾਈ 2021 ਤੋਂ 28 ਤੋਂ 31 ਫ਼ੀਸਦੀ ਅਤੇ 1 ਜਨਵਰੀ 2022 ਤੋਂ 31 ਫ਼ੀਸਦੀ ਤੋਂ 34 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਦੋ ਬਕਾਇਆ ਕਿਸ਼ਤਾਂ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ।

ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਣਦੀਆਂ ਡੀ.ਏ. ਦੀਆਂ ਦੋ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ 31 ਮਈ 2022 ਨੂੰ ਲੀਵ ਟਰੈਵਲ ਕਨਸੈਸ਼ਨ (ਮੁਫ਼ਤ ਸਫ਼ਰ ਸਹੂਲਤ) ਸੰਬੰਧੀ ਜਾਰੀ ਕੀਤੇ ਗਏ ਸਪੱਸ਼ਟੀਕਰਨ ਜਿਸ ਅਨੁਸਾਰ ਪਤੀ ਜਾਂ ਪਤਨੀ ਵਿੱਚੋਂ ਕਿਸੇ ਇੱਕ ਵੱਲੋਂ ਇਹ ਸਹੂਲਤ ਲੈਣ ਸਬੰਧੀ ਆਪਣੀ ਬੈਂਕ ਨੂੰ ਅੰਡਰਟੇਕਿੰਗ ਦੇਣ ਦੀ ਕੀਤੀ ਗਈ ਹਦਾਇਤ ਨੂੰ ਪੈਨਸ਼ਨਰ ਵਿਰੋਧੀ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਪੱਤਰ ਤੁਰੰਤ ਵਾਪਸ ਲਿਆ ਜਾਵੇ ਤੇ ਪਹਿਲਾਂ ਵਾਂਗ ਪਤੀ ਅਤੇ ਪਤਨੀ ਦੋਵਾਂ ਨੂੰ ਐਲ .ਟੀ. ਸੀ. ਦੀ ਸਹੂਲਤ ਮੁਹੱਈਆ ਕੀਤੀ ਜਾਵੇ।

ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ‘ਚ ਵਾਪਰੀ ਘਟਨਾ, ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ

ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਜਿਵੇਂ ਵੱਖ ਵੱਖ ਵਿਭਾਗਾਂ ਵਿੱਚ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਭਰਤੀਆਂ ਕਰਨਾ, ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਕਰਕੇ ਪੈਨਸ਼ਨਾਂ ਨਿਰਧਾਰਤ ਕਰਨ, ਪਰਖ ਕਾਲ ਦੇ ਸਮੇਂ ਦੌਰਾਨ ਪੂਰੀ ਤਨਖਾਹ ਦੇਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਤੇ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਤੁਰੰਤ ਅਨਾਮਲੀ ਕਮੇਟੀ ਦਾ ਗਠਨ ਕਰਨ ਆਦਿ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ।

ਪੈਨਸ਼ਨਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤਾਂ ਕੀ ਪ੍ਰਵਾਨ ਕਰਨੀਆਂ ਸਨ ਸਗੋਂ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਇਨ੍ਹਾਂ ਦੀਆਂ ਲਮਕਾ ਅਵਸਥਾ ਵਿਚ ਪਈਆਂ ਮੰਗਾਂ ਦੀ ਅਣਦੇਖੀ ਕਰਕੇ ਮੀਟਿੰਗ ਦਾ ਸਮਾਂ ਦੇਣ ਤੋਂ ਵੀ ਭੱਜ ਰਹੇ ਹਨ। ਮੀਟਰ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ 10 ਸਤੰਬਰ ਨੂੰ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।

ਮੀਟਿੰਗ ਨੇ ਇੱਕ ਮਤਾ ਪਾਸ ਕਰਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਬਕਾ ਆਗੂ ਬਾਬੂ ਸਿੰਘ ਬਰਾੜ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਦੇ ਪਿਤਾ ਜਗਸੀਰ ਸਿੰਘ ਢਿੱਲੋਂ ਪਿੰਡ ਵਾਂਦਰ ਜਟਾਣਾ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਾ ਸਿੰਘ ਢਿੱਲਵਾਂ, ਗੇਜ ਰਾਮ ਭੌਰਾ, ਮੇਜਰ ਸਿੰਘ, ਪਿ੍ਰੰਸੀਪਲ ਦਰਸ਼ਨ ਸਿੰਘ ਤੇ ਅਮਰਜੀਤ ਕੌਰ ਛਾਬੜਾ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ