ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਵਾਲ ਜਵਾਬ ਦੀ ਕਾਰਵਾਈ ਜਾਰੀ

Punjab Vidhan Sabha

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ (Punjab Vidhan Sabha session) ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫ਼ੀ ਗਰਮਾ-ਗਰਮੀ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਜਿੱਥੇ ਸਦਨ ਦੀ ਕਾਰਵਾਈ ਜਾਰੀ ਹੈ ਉੱਥੇ ਹੀ ਕਾਂਗਰਸ ਸਦਨ ਤੋਂ ਬਾਹਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਧਰਨੇ ’ਤੇ ਬੈਠੀ ਹੈ। ਸਦਨ ਦੀ ਕਾਰਵਾਈ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਲ। ਵਿਧਾਨ ਸਭਾ ’ਚ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਐੱਨਓਸੀ ਸਬੰਧੀ ਪਾਲਿਸੀ ਬਣਾਉਣ ਦਾ ਮੁੱਦਾ ਵੀ ਚੁੱਕਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here