ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਉਚੇਚਾ ਇਜਲਾਸ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਚੁੱਕਿਆ। ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੀ ਵਿਧਾਨ ਸਭਾ ਪਹੁੰਚ ਚੁੱਕੇ ਹਨ। ਉਹ ਵਿਧਾਨ ਸਭਾ ‘ਚ ਕਾਲੇ ਕੱਪੜੇ ਪਾ ਕੇ ਪਹੁੰਚੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ‘ਚ ਹੋਈਆਂ ਟਰੈਕਟਰ ਰੈਲੀਆਂ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਕਾਲੀ ਪੱਗ ਬੰਨ੍ਹ ਕੇ ਪਹੁੰਚੇ ਸਨ ਤੇ ਉਨ੍ਹਾਂ ਕਿਹਾ ਸੀ ਕਿ ਮੈਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਇਸ ਕਾਲੀ ਪੱਗ ਨਾਲ ਵਿਰੋਧ ਕਰਦਾ ਹਾਂ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਿਧਾਇਕ ਵੱਖਰੇ ਅੰਦਾਜ਼ ‘ਚ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਕਈ ਹੋਰ ਅਕਾਲੀ ਵਿਧਾਇਕਾਂ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ। ਇਸ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.