Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ

Punjab Vidhan Sabha Session
Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ

Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਦੇ ਸ਼ੁਰੂ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੋਰਾਨ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਪੀਕਰ ਵਿਧਾਨ ਸਭਾ ਕੁਲਤਾਰ ਸੰਧਵਾ ਨੇ ਬੋਲਦੇ ਹੋਏ ਕਿਹਾ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਬਣਦੀ ਸਜ਼ਾ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ ਅਤੇ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੀਆਂ।

ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਇਹਨਾਂ ਵਿਛੜੀਆਂ ਸ਼ਖਸ਼ੀਅਤਾਂ ਦੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਇਸ ਤੋਂ ਇਲਾਵਾ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਮੌਨ ਵੀ ਧਾਰਨ ਕੀਤਾ ਗਿਆ। ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ ਸਥਗਿਤ ਕਰ ਦਿੱਤਾ ਗਿਆ। Punjab Vidhan Sabha Session

ਵਿਧਾਨ ਸਭਾ ਸੈਸ਼ਨ ਦੌਰਾਨ ਮਾਸਟਰ ਭਗਤ ਰਾਮ, ਸਾਬਕਾ ਸੰਸਦ ਮੈਂਬਰ (ਲੋਕ ਸਭਾ), ਸਰਦਾਰ ਰਣਧੀਰ ਸਿੰਘ ਚੀਮਾ, ਸਾਬਕਾ ਮੰਤਰੀ ਅਤੇ ਪਹਿਲਗਾਮ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

https://www.youtube.com/live/SqYAN9IV3Fo?si=kBheDnr_VvaYBR_O

Punjab Vidhan Sabha Session

ਪੰਜਾਬ ਅਤੇ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਅੱਜ ਸੋਮਵਾਰ ਨੂੰ ਹੋ ਰਿਹਾ ਹੈ ਭਾਵੇਂ ਸਾਰੀਆਂ ਵਿਰੋਧੀਆਂ ਪਾਰਟੀਆਂ ਇਸ ਮੁੱਦੇ ’ਤੇ ਸਰਕਾਰ ਨਾਲ ਇਕਜੁਟ ਹਨ ਫਿਰ ਵੀ ਸੱਤਾਧਿਰ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਪੰਜਾਬ ਭਾਜਪਾ ਨਾਲ ਗਰਮਾ-ਗਰਮੀ ਹੋ ਸਕਦੀ ਹੈ।

ਸੈਸ਼ਨ ਦੌਰਾਨ ਆਪ ਸਰਕਾਰ ਵੱਲੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਤੋਂ ਜ਼ਿਆਦਾ ਪਾਣੀ ਨਾ ਦੇਣ ਦਾ ਮਤਾ ਲਿਆਂਦੇ ਜਾਣ ਦੀ ਉਮੀਦ ਹੈ। ਜੇਕਰ ਇਸ ਦੌਰਾਨ ਆਪ ਅਤੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਜਾਂ ਹਰਿਆਣਾ ਸਰਕਾਰ ਦੀ ਵਿਰੋਧਤਾ ਕੀਤੀ ਗਈ ਤਾਂ ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਸਭ ਦੀ ਨਿਗ੍ਹਾ ਹੋਵੇਗੀ। Punjab Vidhan Sabha Session

ਦੱਸਣਯੋਗ ਹੈ ਕਿ ਭਾਵੇਂ ਆਲ ਪਾਰਟੀ ਮੀਟਿੰਗ ’ਚ ਪੰਜਾਬ ਭਾਜਪਾ ਨੇ ਪਾਣੀ ਦੇ ਮੁੱਦੇ ’ਤੇ ਸਰਕਾਰ ਦਾ ਸਾਥ ਦਿੱਤਾ ਹੈ, ਪਰ ਭਾਜਪਾ ਆਗੂ ‘ਆਪ’ ਸਰਕਾਰ ’ਤੇ ਇਹ ਵੀ ਦੋਸ਼ ਲਾ ਰਹੇ ਹਨ ਕਿ ਸਰਕਾਰ ਨੇ ਬਿਨਾ ਵਜ਼੍ਹਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਭਾਖੜਾ ਨਹਿਰ ’ਚੋਂ ਚਾਰ ਹਜ਼ਾਰ ਕਿਊਸਿਕ ਤੋਂ ਵਧ ਪਾਣੀ ਨਾ ਦੇਣ ਤੋਂ ਬਾਅਦ ਹਰਿਆਣਾ ਨੇ ਵੱਡਾ ਇਤਰਾਜ਼ ਜਤਾਇਆ ਸੀ। Punjab Vidhan Sabha Session

ਇਸ ਵਿਵਾਦ ਦੌਰਾਨ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਨੇ ਅੜਦੇ ਹੋਏ ਵਾਧੂ ਪਾਣੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਦੌਰਾਨ ਹੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸਦਨ ਸੱਦਣ ਦਾ ਫੈਸਲਾ ਲਿਆ ਸੀ।