ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ …
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਹੋ ਚੁੱਕੀ ਹੈ। ਵਿਧਾਨ ਸਭਾ ‘ਚ ਨਵਜੋਤ ਸਿੰਘ ਸਿੱਧੂ ਕਾਲੇ ਕਪੜੇ ਪਾ ਕੇ ਪਹੁੰਚੇ। ਕਾਂਗਰਸ ਦੇ ਸਾਰੇ ਵਿਧਾਇਕ ਵਿਧਾਨ ਸਭਾ ‘ਚ ਹਾਜਰ ਹਨ। ਆਮ ਆਦਮੀ ਪਾਰਟੀ ਦੇ ਵਿਪ ਦਾ ਕੋਈ ਅਸਰ ਨਹੀਂ ਦੇਖਣ ਨੂੰ ਮਿਲਿਆ। ਜਿਆਦਾਤਰ ਆਪ ਵਿਧਾਇਕ ਵਿਧਾਨ ਸਭਾ ‘ਚੋਂ ਗੈਰ ਹਾਜਰ ਰਹੇ। ਵਿਰੋਧੀ ਲੀਡਰ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਨੂੰ ਮੁੱਖ ਸਟੇਜ ‘ਤੇ ਬਿਠਾਇਆ ਗਿਆ। ਕਾਕਾ ਰਣਦੀਪ ਨੇ ਦਿੱਲੀ ਕਿਸਾਨਾਂ ‘ਚ ਸ਼ਹੀਦੀ ਪ੍ਰਾਪਤ ਕਰ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੰਗ ਕੀਤੀ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਹਾਲਾਂਕਿ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 11 ਵਜੇ ਤੱਕ ਵਿਸ਼ੇਸ਼ ਇਜਲਾਸ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਕਾਂਗਰਸ ਦੇ ਬਹੁਤੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰ ਪੰਜਾਬ ਵਿਧਾਨ ਸਭਾ ਵਿੱਚ ਪਹੁੰਚ ਚੁੱਕੇ ਹਨ, ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਫੈਸ਼ਨ ਐਕਸ਼ਨ ਦੇਖਣ ਨਹੀਂ ਆਏ।