ਮੁੱਖ ਚੋਣ ਅਧਿਕਾਰੀ ਨੇ ਕੀਤਾ ਤਿਆਰੀਆਂ ਦਾ ਦਾਅਵਾ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ) | ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 23 ਮਈ ਦਿਨ ਵੀਰਵਾਰ ਨੂੰ 21 ਥਾਵਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਲਈ ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।” ਇਹ ਵੇਰਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਐੱਸ ਕਰੁਣਾ ਰਾਜੂ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ ‘ਤੇ ਕੀਤੀ ਜਾਵੇਗੀ।
ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਤਿੰਨ ਪਰਤੀ (ਥ੍ਰੀ ਟਾਇਰ ਸਕਿਊਰਟੀ) ਸੁਰੱਖਿਆ ਦਾ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਨ੍ਹਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਹਰੇਕ ਵਿਧਾਨ ਸਭਾ ਹਲਕਿਆਂ ਦੇ ਪੰਜ ਬਿਜਲਈ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀਆਂ ਪਰਚੀਆਂ ਦੀ ਗਿਣਤੀ ਮੈਨੂੰਅਲੀ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।