Punjab Weather Alert: ਚੰਡੀਗੜ੍ਹ। ਪੰਜਾਬ-ਚੰਡੀਗੜ੍ਹ ਦੇ ਮੌਸਮ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਠੰਢ ਵਧਣ ਦੀ ਸੰਭਾਵਨਾ ਹੈ। ਪੰਜਾਬ-ਚੰਡੀਗੜ੍ਹ ’ਚ ਅਗਲੇ ਇੱਕ ਹਫਤੇ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪਰੇਸ਼ਾਨ ਕਰ ਸਕਦਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੂੰ ਪੀਲੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਲਈ ਸਾਹ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
Read Also : Cities of India: ਭਾਰਤ ਦੇ ਸ਼ਹਿਰਾਂ ਨੂੰ ਹੁਣ ਇਸ ਵਿਸ਼ਾਲ ਸਮੱਸਿਆ ਨੇ ਘੇਰਿਆ, ਕੀ ਜਲਦੀ ਨਿਜਾਤ ਮਿਲੇਗੀ?
ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਸਵੇਰ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਇਸ ਤਰ੍ਹਾਂ ਦੀ ਧੁੰਦ ਦਸੰਬਰ ਦੇ ਮਹੀਨੇ ਅਕਸਰ ਦੇਖਣ ਨੂੰ ਮਿਲਦੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ ਪਰ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ। Punjab Weather Alert