Punjab Weather Alert: ਜਲੰਧਰ। ਮੌਸਮ ਵਿਭਾਗ ਨੇ ਚੰਡੀਗੜ੍ਹ ਤੇ ਪੰਜਾਬ ਦੇ ਮੌਸਮ ਸਬੰਧੀ ਨਵੀਂ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਸਬੰਧੀ ਕਿਹਾ ਗਿਆ ਹੈ ਕਿ ਮੌਸਮ ਵਿੱਚ ਕੋਈ ਜਿਆਦਾ ਤਬਦੀਲੀ ਹੁੰਦੀ ਨਜ਼ਰ ਨਹੀਂ ਆ ਰਹੀ। ਉਂਝ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ਼ ਕੀਤਾ ਗਿਆ ਹੈ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਰੀ ਰਿਹਾ।
Read Also : Humanity: ਸਮਾਜ ਭਲਾਈ ਲਈ ਵਿਦੇਸ਼ਾਂ ’ਚ ਸਰਗਰਮ ਨੇ ਮਨੁੱਖਤਾ ਦੇ ਰਾਖੇ
ਜਦੋਂਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ ਬਾਰਸ਼ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। Punjab Weather Alert
ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਮਾਮੂਲੀ ਸੁਧਾਰ ਵੇਖਣ ਨੂੰ ਮਿਲਿਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ ਪਰ ਚੰਡੀਗੜ੍ਹ ਵਿੰਓ ਅਜੇ ਵੀ ਹਾਲਾਤ ਖਰਾਬ ਹਨ। ਔਸਤ ਏਕਿਊਆਈ 200 ਨੂੰ ਪਾਰ ਕੇਕ 206 ਤੱਕ ਪਹੁੰਚ ਗਿਆ ਹੈ।