Punjab Weather: ਨਵੇਂ ਸਾਲ ਦੇ ਮੌਕੇ ’ਤੇ ਪੰਜਾਬ ’ਚ ਕਈ ਥਾਵਾਂ ’ਤੇ ਠੰਢਾ ਦਿਨ ਰਿਹਾ। ਪਾਰਾ ਆਮ ਨਾਲੋਂ 5.1 ਡਿਗਰੀ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਨਵੇਂ ਸਾਲ ਦੇ ਮੌਕੇ ’ਤੇ ਬੁੱਧਵਾਰ ਨੂੰ ਕੁਝ ਥਾਵਾਂ ’ਤੇ ਠੰਢੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 4 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਅਨੁਸਾਰ ਇਸ ਨਾਲ ਪਾਰਾ ਹੋਰ ਡਿੱਗੇਗਾ ਅਤੇ ਠੰਢ ਦੀ ਤੇਜ਼ੀ ਵਧੇਗੀ। ਪੰਜਾਬ ਦੇ 14 ਸ਼ਹਿਰਾਂ ਵਿੱਚ ਪਾਰਾ 15 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਘੱਟ ਪਾਰਾ 5 ਡਿਗਰੀ ਦਰਜ ਕੀਤਾ ਗਿਆ। ਵਰਨਣਯੋਗ ਹੈ ਕਿ ਜਦੋਂ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਜਾਂਦਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ 4.5 ਡਿਗਰੀ ਤੋਂ 6.4 ਡਿਗਰੀ ਹੇਠਾਂ ਆ ਜਾਂਦਾ ਹੈ, ਤਾਂ ਉਹ ਠੰਢ ਦਾ ਦਿਨ ਹੁੰਦਾ ਹੈ। Punjab Weather
Read Also : Weather News: ਮੌਸਮ ਵਿਭਾਗ ਨੇ ਸੂਬੇ ਦੇ ਇਨ੍ਹਾਂ ਸ਼ਹਿਰਾਂ ‘ਚ ਜਾਰੀ ਕੀਤੀ ਚੇਤਾਵਨੀ, ਜਲਦੀ ਪੜ੍ਹੋ
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 13.0 ਡਿਗਰੀ, ਲੁਧਿਆਣਾ 14.2, ਪਟਿਆਲਾ 13.1, ਪਠਾਨਕੋਟ 11.2, ਬਠਿੰਡਾ 14.4 ਡਿਗਰੀ, ਬਰਨਾਲਾ 13.3 ਡਿਗਰੀ, ਫ਼ਿਰੋਜ਼ਪੁਰ 13.8 ਡਿਗਰੀ, ਮੋਗਾ 12.4 ਡਿਗਰੀ, ਗੁਰਦਾਸ ਦਾ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਲੁਧਿਆਣਾ ਦਾ 7.4 ਡਿਗਰੀ, ਪਟਿਆਲਾ ਦਾ 8.9 ਡਿਗਰੀ, ਪਠਾਨਕੋਟ ਦਾ 8.9, ਫਰੀਦਕੋਟ ਦਾ 6.0 ਅਤੇ ਫਾਜ਼ਿਲਕਾ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ।
ਪੰਜਾਬ ’ਚ ਚਾਰ ਸਾਲਾਂ ਬਾਅਦ ਦਸੰਬਰ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ | Punjab Weather
ਇਸ ਵਾਰ ਦਸੰਬਰ ਮਹੀਨੇ ਵਿੱਚ ਪੰਜਾਬ ਵਿੱਚ ਚਾਰ ਸਾਲਾਂ ਬਾਅਦ ਆਮ ਨਾਲੋਂ ਵੱਧ ਮੀਂਹ ਪਿਆ ਹੈ। ਅੰਕੜਿਆਂ ਅਨੁਸਾਰ 10.9 ਮਿਲੀਮੀਟਰ ਦੀ ਆਮ ਵਰਖਾ ਦੇ ਮੁਕਾਬਲੇ 24.7 ਮਿਲੀਮੀਟਰ ਵਰਖਾ ਹੋਈ ਹੈ, ਜੋ ਕਿ 126 ਫ਼ੀਸਦੀ ਵੱਧ ਹੈ।