ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Today: ਪੰਜਾਬ ’ਚ ਹੜ੍ਹਾਂ ਦੇ ਕਹਿਰ ਵਿਚਕਾਰ ਰਾਹਤ ਦੀ ਖ਼ਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ ਇੱਕ ਹਫ਼ਤੇ ਤੱਕ ਮੌਸਮ ਲਗਭਗ ਆਮ ਰਹਿਣ ਦੀ ਉਮੀਦ ਹੈ, ਪਰ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਵਧ ਸਕਦਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਗਏ ਹਨ। ਕਈ ਜ਼ਿਲ੍ਹਿਆਂ ’ਚ ਸਥਿਤੀ ਅਜੇ ਵੀ ਗੰਭੀਰ ਹੈ ਤੇ ਨਦੀਆਂ ਉਫਾਨ ’ਤੇ ਹਨ। ਸਰਕਾਰ ਵੱਲੋਂ ਰਾਹਤ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ।
ਇਹ ਖਬਰ ਵੀ ਪੜ੍ਹੋ : Sirsa News: ਮੋਹਨ ਲਾਲ ਅਰੋੜਾ ਇੰਸਾਂ ਦੇਹਾਂਤ ਤੋਂ ਬਾਅਦ ਵੀ ਆਉਣਗੇ ਮਨੁੱਖਤਾ ਦੇ ਕੰਮ