ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਧਾਲੀਵਾਲ

Kerala Model
ਕੇਰਲਾ ਦੌਰੇ ਦੌਰਾਨ ਅਧਿਕਾਰੀਆਂ ਨਾਲ ਕੁਲਦੀਪ ਧਾਲੀਵਾਲ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਨੋਰਕਾ ਪ੍ਰੋਜੈਕਟ ਦੀ ਪੜਚੋਲ ਲਈ ਕੇਰਲਾ ਦਾ ਦੌਰਾ | Kerala Model

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜੀਡੈਂਟ ਕੇਰਲਾਈਟਸ ਅਫੇਅਰਜ) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ।

Read This : Argentina vs Morocco: ਪੈਰਿਸ ਓਲੰਪਿਕ ਦੇ ਪਹਿਲੇ ਈਵੈਂਟ ’ਤੇ ਹੀ ਵਿਵਾਦ, ਪੜ੍ਹੋ ਕੀ ਹੋਇਆ

ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ। ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨਆਰਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜਗਾਰ ਦੇ ਮੌਕੇ ਵਧਾਉਣ ’ਤੇ ਧਿਆਨ ਕੇਂਦਰਿਤ ਕਰੇਗੀ। Kerala Model

Kerala Model
ਕੇਰਲਾ ਦੌਰੇ ਦੌਰਾਨ ਅਧਿਕਾਰੀਆਂ ਨਾਲ ਕੁਲਦੀਪ ਧਾਲੀਵਾਲ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ। ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜੀਡੈਂਟ ਕੇਰਲਾਈਟਸ ਅਫੇਅਰਜ) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ। Kerala Model

ਵਫਦ ’ਚ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਪੰਜਾਬ ਸ੍ਰੀ ਦਲੀਪ ਕੁਮਾਰ, ਏਡੀਜੀਪੀ ਐਨਆਰਆਈ ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਐਨਆਰਆਈ ਮਾਮਲੇ ਵਿਭਾਗ ਸ੍ਰੀ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਐਨਆਰਆਈ ਸਭਾ, ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ। ਇਸ ਮੌਕੇ ਐਨਆਰਆਈ ਸੈੱਲ, ਡਾ. ਕੇ ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ, ਸੀਈਓ ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀਈਓ ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ ਸ਼ਾਹ ਆਰਐਮ ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪਿ੍ਰਆ ਕੇ. ਸਹਾਇਕ ਨੋਰਕਾ ਰੂਟਸ ਹਾਜਰ ਸਨ। Kerala Model