ਵੱਧਦੀ ਠੰਢ ਕਾਰਨ ਲਿਆ ਗਿਆ ਹੈ ਫੈਸਲਾ | School Holiday
- 24 ਦਸੰਬਰ ਤੋਂ ਬੰਦ ਹੋਣਗੇ ਪੰਜਾਬ ਦੇ ਸਾਰੇ ਸਰਕਰੀ ਤੇ ਗੈਰ-ਸਰਕਾਰੀ ਸਕੂਲ
Punjab Winter School Holiday : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਆਦੇਸ਼ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਹੋਰ ਮਾਨਤਾ ਪ੍ਰਾਪਤ ਸਕੂਲਾਂ ’ਚ ਲਾਗੂ ਹੋਣਗੇ। ਆਦੇਸ਼ ਦੀ ਕਾਪੀ ’ਚ ਸਾਫ ਤੌਰ ’ਤੇ ਲਿਖਿਆ ਗਿਆ ਹੈ ਕਿ ਇਹ ਆਦੇਸ਼ ਸਿੱਖਿਆ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ। ਨਿਯਮ ਤੋੜਨ ਵਾਲੇ ਸਕੂਲਾਂ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ’ਚ ਕੁੱਲ 18 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲ ਹਨ। ਇਸ ਸਕੂਲਾਂ ’ਚ ਕਰੀਬ 35 ਲੱਖ ਦੇ ਕਰੀਬ ਸਟੂਡੈਂਟ ਪੜ੍ਹਨ ਲਈ ਆਉਂਦੇ ਹਨ।