
Punjab Women Commission: (ਵਿੱਕੀ ਕੁਮਾਰ) ਮੋਗਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ’ਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ।
ਇਹ ਵੀ ਪੜ੍ਹੋ: Crime News: ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ’ਤੇ ਹੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। Punjab Women Commission
ਰਾਜ ਲਾਲੀ ਗਿੱਲ ਨੇ ਕਿਹਾ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਚੇਅਰਪਰਸ਼ਨ ਨੇ ਪਿੰਡ ਧੱਲੇਕੇ ਤੇ ਘੱਲ ਕਲਾਂ ਪੱਤੀ ਮੇਹਰ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।