ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਲਿਆ ਹਿਰਾਸਤ 

kartar ceema

ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਲਿਆ ਹਿਰਾਸਤ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ’ਚ ਅੰਮ੍ਰਿਤਸਰ ਪੁਲਿਸ ਨੇ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਹਿਰਾਸਤ ਵਿੱਚ ਲਿਆ ਹੈ। ਕਰਤਾਰ ਚੀਮਾ ‘ਤੇ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (NSUI) ਦੇ ਸੂਬਾ ਪ੍ਰਧਾਨ ਨੇ ਧੋਖਾਧੜੀ ਤੇ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੋਂ ਫੋਨ ਕਰਵਾ ਕੇ ਧਮਾਕਉਣ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਚੀਮਾ ਨੂੰ ਸਿਵਲ ਲਾਈਨ ਥਾਣੇ ’ਚ ਰੱਖਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਕਰਤਾਰ ਚੀਮਾ ਨੂੰ ਛੁਡਾਉਣ ਲਈ ਥਾਣੇ ਪਹੁੰਚੇ ਹਨ।

ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਗੋਲਡੀ ਬਰਾੜ ਦਾ ਨਾਂਅ ਸਾਹਮਣੇ ਆਇਆ ਸੀ। ਹੁਣ NSUI ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੇ ਗੋਲਡੀ ਬਰਾੜ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ। ਅਕਸ਼ੇ ਸ਼ਰਮਾ ਨੇ ਉਸ ਦੇ ਖਿਲਾਫ ਸ਼ਿਕਾਇਤ ਕੀਤੀ ਸੀ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here