ਸਾਡੇ ਨਾਲ ਸ਼ਾਮਲ

Follow us

14 C
Chandigarh
Sunday, February 1, 2026
More
    Home Breaking News Sunam News: ਪ...

    Sunam News: ਪੰਜਾਬੀ ਫਿਲਮੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ ‘ਚ ਮੌਤ

    Sunam News
    Sunam News: ਪੰਜਾਬੀ ਫਿਲਮੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ 'ਚ ਮੌਤ

    Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ-ਪਟਿਆਲਾ ਸੜਕ ‘ਤੇ ਗੁਰੂਦੁਆਰਾ ਮੋਰਾਵਾਲੀ ਸਾਹਮਣੇ ਹੋਏ ਸੜਕ ਹਾਦਸੇ ‘ਚ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ।

    ਉਹ ਕਰੀਬ 70 ਵਰ੍ਹਿਆਂ ਦੇ ਸਨ। ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਇਕਲ ‘ਤੇ ਆਪਣੇ ਘਰ ਤੋਂ ਡੈਅਰੀ ‘ਚ ਦੁੱਧ ਪਾਉਣ ਲਈ ਨਿੱਕਲੇ ਸਨ। ਇਸੇ ਦੌਰਾਨ ਗੁਰੂਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਮੋਟਰਸਾਇਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। Sunam News

    Read Also : Bhakhra Dam News: ਕੌਮਾਂਤਰੀ ਤਨਾਅ ਦੌਰਾਨ ਨੰਗਲ ਡੈਮ ਤੋਂ ਆਈ ਵੱਡੀ ਖਬਰ, ਪਾਣੀ ਦਾ ਮਾਮਲਾ ਭਖਿਆ

    ਮੌਕੇ ‘ਤੇ ਮੌਜੂਦ ਪਿੰਡ ਦੇ ਕੁਝ ਮੋਹਤਬਰ ਵਿਅਕਤੀਆਂ ਵਲੋਂ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਵਲੋਂ ਉਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਰ ਕਬਜੇ ਵਿਚ ਲੈਕੇ ਚਾਲਕ ਹਰਪ੍ਰੀਤ ਸਿੰਘ ਵਾਸੀ ਲੱਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਜਸਵਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾ ਨੂੰ ਸੌਂਪ ਦਿੱਤੀ ਹੈ।