ਪੰਜਾਬੀ ਫਿਲਮ ਦੇ ਡਾਇਰੈਕਟਰ ਟੋਰੀ ਮੋਦਗਿੱਲ ਨੇ ਕੀਤੀ ਖ਼ੁਦਕੁਸ਼ੀ

Taranjeet Tohri Suicide

ਪੰਜਾਬੀ ਫਿਲਮ ਦੇ ਡਾਇਰੈਕਟਰ ਟੋਰੀ ਮੋਦਗਿੱਲ ਨੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ,  (ਰਾਜ ਸਿੰਗਲਾ )। ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ( Taranjeet Tohri Suicide) ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ ‘ਚ ਦੱਸਿਆ ਕਿ ਉਸ ਦਾ 32 ਸਾਲਾਂ ਨੌਜਵਾਨ ਪੁੱਤਰ ਤਰਨਜੀਤ ਟੋਰੀ ਪੰਜਾਬੀ ਫ਼ਿਲਮਾਂ ‘ਚ ਬਤੌਰ ਡਾਇਰੈਕਟਰ ਕੰਮ ਕਰਦਾ ਸੀ।

ਕਰੀਬ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਉਰਫ ਹਿਨਾ ਨਾਲ ਹਿੰਦੂ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਪਿਛਲੇ ਦਿਨੀਂ ਜਦੋਂ ਉਹ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਮਿਲਣ ਗਿਆ ਤਾਂ ਉਸ ਨੇ ਮੇਰੇ ਭਾਣਜੇ ਨੂੰ ਫੋਨ ਕਰਕੇ ਕਿਹਾ ਕਿ ਮੈਨੂੰ ਮੇਰਾ ਸਹੁਰਾ ਪਰਿਵਾਰ ਬਹੁਤ ਤੰਗ ਪ੍ਰੇਸ਼ਾਨ ਕਰਦਾ ਹੈ। ਮੇਰੀ ਇੱਜ਼ਤ ਨਹੀਂ ਕਰਦਾ, ਜਿਸ ਕਾਰਨ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ। ਪੁਲਿਸ ਨੇ ਮ੍ਰਿਤਕ ਪੰਜਾਬੀ ਫ਼ਿਲਮਾਂ ਦੇ ਡਾਇਰੈਕਟਰ ਤਰਨਜੀਤ ਟੋਰੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਸੱਸ ਸਹੁਰਾ ਅਤੇ ਸਾਲੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ