ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਪੰਜਾਬੀ ਲੋਕ ਗਾ...

    ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ, ਮੁੱਖ ਮੰਤਰੀ ਚੰਨੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

    ਮੁੱਖ ਮੰਤਰੀ ਚੰਨੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਉਮਰ ਕਰੀਬ 77 ਸਾਲ ਸੀ ਅਤੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ‘ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਮ ਕੀਤਾ ਸੀ। ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ।

    ਦੱਸ ਦਈਏ ਪਿਛਲੇ ਸਾਲ ਹੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋ ਗਿਆ ਸੀ। ਲਾਚੀ ਬਾਵਾ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਸੀ। ਲਾਚੀ ਬਾਵਾ ਨੇ ਗਾਇਕੀ ਦੇ ਗੁਰ ਆਪਣੀ ਮਾਂ ਗੁਰਮੀਤ ਬਾਵਾ ਤੋਂ ਹੀ ਲਏ ਸਨ ਅਤੇ ਗਾਇਕੀ ਦੀ ਗੁੜ੍ਹਤੀ ਦੋਵਾਂ ਭੈਣਾਂ ਨੂੰ ਆਪਣੀ ਮਾਤਾ ਤੋਂ ਹੀ ਮਿਲੀ ਸੀ, ਉਨ੍ਹਾਂ ਦੀ ਭੈਣ ਗਲੋਰੀ ਬਾਵਾ ਵੀ ਇਕ ਬਿਹਤਰੀਨ ਗਾਇਕਾ ਹਨ।

    ਅੱਜ ਆਪਣੀ ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਦੇ ਇਸ ਤਰ੍ਹਾਂ ਚੱਲੇ ਜਾਣ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਘੱਟਾ ਪਇਆ ਹੈ ਜੋ ਕਿ ਕਦੇ ਵੀ ਪੂਰਾ ਨਹੀਂ ਹੋ ਪਾਵੇਗਾ।

    ਦੱਸਣਯੋਗ ਹੈ ਕਿ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ *ਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

    ਮੁੱਖ ਮੰਤਰੀ ਚੰਨੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

    ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਮੀਤ ਬਾਵਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ- ਗੁਰਮੀਤ ਬਾਵਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਮੇਰੀ ਸੰਵੇਦਨਾ, ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ