ਪੰਜਾਬੀ ਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਦੇਹਾਂਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ (Harjinder Singh Bal) ਦਾ ਲੰਬੀ ਬਿਮਾਰੀ ਦੇ ਚੱਲਦਿਆਂ ਸ਼ੁੱਕਰਵਾਰ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਪੀਜੀਆਈ ਵਿੱਚ ਆਖਰੀ ਸਾਹ ਲਿਆ। ਉਨਾਂ ਦੀ ਹਾਲਤ ਨਾਜ਼ੁਕ ਹੋਣ ਮਗਰੋਂ ਉਨਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਨਾਂ ਦੇ ਦੇਹਾਂਤ ਦੀ ਖਬਰ ਫੈਲਦਿਆਂ ਹੀ ਪੰਜਾਬੀ ਇੰਡਸਟਰੀ ’ਚ ਸੋਗ ਦੀ ਲਹਿਰ ਫੈਲ ਗਈ।

Harjinder Singh Bal

ਇਹ ਵੀ ਪੜ੍ਹੋ : ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ

ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਬੱਲ ਦੇ ਤੁਰ ਜਾਣ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ  ਜੋ ਕਦੇ ਪੂਰਾ ਨਹੀ ਹੋ ਸਕਦਾ।