ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਸਨਮਾਨ

CM Bhagwant Mann
CM Bhagwant Mann ਵੱਲੋਂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਸਨਮਾਨ।

ਭਾਰਤੀ ਹਾਕੀ ਨੂੰ ਸੁਰਜੀਤੀ ਦੇ ਰਾਹ ਪੈਂਦਿਆਂ ਵੇਖ ਕੇ ਖ਼ੁਸ਼ੀ ਹੋਈ : CM Bhagwant Mann

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ ’ਤੇ ਦੇਖਿਆ ਹੈ ਅਤੇ ਇਹਨਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਗ਼ਮਾ ਜਿੱਤਣਾ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ ਅਤੇ ਸਭ ਤੋਂ ਚੰਗੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਨੇ ਅੱਗੇ ਵਧ ਕੇ ਟੀਮ ਦੀ ਅਗਵਾਈ ਕੀਤੀ, ਜਿਸ ਨਾਲ ਟੀਮ ਜਿੱਤ ਵੱਲ ਸੇਧਿਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਸੁਰਜੀਤੀ ਦੇ ਰਾਹ ’ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ਵਿੱਚ ਹਾਕੀ ਦੀਆਂ ਚਾਰ ਵਿਸ਼ਵ ਪੱਧਰੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਲਈ ਵਿਚਾਰ ਕਰ ਰਿਹਾ ਹੈ।

ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਤਗ਼ਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇਣ ਤੋਂ ਇਲਾਵਾ ਸੂਬਾ ਸਰਕਾਰ ਉਨ੍ਹਾਂ ਨੂੰ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਇੱਕ ਵਿਲੱਖਣ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਓਲੰਪਿਕ ਮੈਚਾਂ ਦੌਰਾਨ ਮੈਦਾਨ ਵਿੱਚ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਖਿਡਾਰੀਆਂ ਨਾਲ ਸਵਾਲ-ਜਵਾਬ ਵੀ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸੂਬੇ ਦੀ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ। CM Bhagwant Mann

CM Bhagwant Mann

ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ ਸੂਬੇ ਵਿੱਚ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ।

ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨਾਲ ਵਾਅਦਾ ਵੀ ਕੀਤਾ ਕਿ ਅਗਲੀ ਵਾਰ ਓਲੰਪਿਕ ਵਿੱਚ ਤਗ਼ਮੇ ਦਾ ਰੰਗ ਬਦਲੇਗਾ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।

LEAVE A REPLY

Please enter your comment!
Please enter your name here