ਸਾਡੇ ਨਾਲ ਸ਼ਾਮਲ

Follow us

20 C
Chandigarh
Saturday, March 7, 2026
More
    Home Breaking News Dubai ਤੋਂ ਵਾਪ...

    Dubai ਤੋਂ ਵਾਪਸ ਆਏ ਪੰਜਾਬੀ, ਕੀਤਾ ਸਰਕਾਰ ਦਾ ਧੰਨਵਾਦ

    Dubai
    Dubai ਤੋਂ ਵਾਪਸ ਆਏ ਪੰਜਾਬੀ, ਕੀਤਾ ਸਰਕਾਰ ਦਾ ਧੰਨਵਾਦ

    ਕਿਹਾ, ਪਰਿਵਾਰਕ ਮੈਂਬਰਾਂ ਵਾਂਗ ਕੀਤੀ ਸੰਭਾਲ | Dubai

    • ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦਾ ਪਰਿਵਾਰ ਪੁੱਜਾ ਪੰਜਾਬ ਵਿੱਚ ਵਾਪਸ

    Dubai: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਪੰਜਾਬੀ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਹਨਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।

    ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਪ੍ਰਵਾਸੀ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸੁਆਗਤ ਕੀਤਾ।

    Read Also : ਬਲਾਕ ਭਾਦਸੋਂ -2 ਅਧੀਨ ਆਉਂਦੇ ਕਲੱਸਟਰਾਂ ਦੀ ਦਾਖ਼ਲੇ ਸਬੰਧੀ ਹੋਈ ਵਿਸ਼ੇਸ਼ ਇੱਕਤਰਤਾ

    ਡਾ. ਸਨੀ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਉੱਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

    ਬਠਿੰਡਾ ਦੇ ਪਰਿਵਾਰ ਦੀ ਮੈਂਬਰ ਨੀਰੂ ਗਰਗ, ਜਿਨ੍ਹਾਂ ਨੇ ਪੰਜਾਬ ਵਾਪਸੀ ਲਈ ਸਹਾਇਤਾ ਦੀ ਅਪੀਲ ਕੀਤੀ ਸੀ, ਨੇ ਖ਼ਾਸ ਤੌਰ ’ਤੇ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸੰਕਟ ਕਾਲ ਦੇਖਣ ਤੋਂ ਬਾਅਦ ਮੰਤਰੀ ਨੇ ਖੁਦ ਫੋਨ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਮਦਰਦੀ ਅਤੇ ਸਹਿਯੋਗ ਜਤਾਇਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ।