(ਸੱਚ ਕਹੂੰ ਨਿਊਜ਼) ਲੁਧਿਆਣਾ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਕਈ ਹੋਰ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਪੰਜਾਬੀ ਗਾਇਕ ਸਿੱਪੀ ਗਿੱਲ ( Sippy Gill) ਨੂੰ ਹੁਣ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਤੋਂ ਬਾਅਦ ਉਹਨਾਂ ਨੇ ਹੋਰ ਸੁਰੱਖਿਆ ਦੀ ਮੰਗ ਕੀਤੀ ਹੈ। ਭਾਵੇਂ ਉਨਾਂ ਕੋਲ ਦੋ ਸੁਰੱਖਿਆ ਮੁਲਾਜ਼ਮ ਹਨ ਪਰ ਜਿਵੇਂ ਵਾਰ-ਵਾਰ ਧਮਕੀਆਂ ਮਿਲ ਰਹੀਆਂ ਹਨ ਤਾਂ ਉਸ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ‘ਜੇਲ ’ਚ ਦੋਸਤੀ ਹੋਣ ’ਤੇ ਬਣਾਈ ਯੋਜਨਾ, ਬਾਹਰ ਨਿਕਲਣ ’ਤੇ ਧੋਖੇ ਨਾਲ ਚੋਰੀ ਕੀਤੀਆਂ ਐਲਈਡੀਜ਼’
ਇਸ ਮੰਗ ਨੂੰ ਲੈ ਕੇ ਸਿੱਪੀ ਗਿੱਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ ਤੇ ਸੁਰੱਖਿਆ ’ਚ ਵਾਧਾ ਕਰਨ ਦੀ ਮੰਗੀ ਕੀਤੀ। ਸਿੱਪੀ ਗਿੱਲ ਦੁਪਹਿਰ ਵੇਲੇ ਆਪਣੀ ਲਾਲ ਰੰਗ ਦੀ ਕਾਰ ਲੈ ਕੇ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ ਸਨ। ਉਸ ਨੂੰ ਦੱਸਿਆ ਗਿਆ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਹ ਸੁਰੱਖਿਆ ਲੈਣ ਆਏ ਹਨ। ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਇਹ ਦੋ ਗੰਨਮੈਨ ਕੀ ਕਰਨਗੇ?
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ













